ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਸਰਹੱਦੀ ਖੇਤਰ ਅੰਦਰ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ ਪੁਲਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਬੀਤੀ ਰਾਤ ਨਾਜਾਇਜ਼ ਤਰੀਕੇ ਨਾਲ ਜੰਮੂ-ਕਸ਼ਮੀਰ ਤੋਂ ਪੰਜਾਬ ਵੱਲ ਰੇਤ-ਬੱਜਰੀ ਲੈ ਕੇ ਆਉਣ ਵਾਲੇ ਟਰੱਕਾਂ ਨੂੰ ਵਿਭਾਗ ਵਲੋਂ ਕਾਬੂ ਕਰ ਲਿਆ ਗਿਆ ਅਤੇ ਉਨ੍ਹਾਂ ਨੂੰ ਜੁਰਮਾਨਾ ਲਗਾਇਆ ਗਿਆ। ਦਰਅਸਲ ਮਾਈਨਿੰਗ ਵਿਭਾਗ ਅਤੇ ਤਾਰਾਗੜ੍ਹ ਪੁਲਸ ਵੱਲੋਂ ਸੂਚਨਾ ਦੇ ਆਧਾਰ 'ਤੇ ਨਾਕੇਬੰਦੀ ਕੀਤੀ ਗਈ ਸੀ।
ਪੁਲਸ ਨੂੰ ਸੂਚਨਾ ਮਿਲੀ ਸੀ ਕਿ ਜੰਮੂ-ਕਸ਼ਮੀਰ ਤੋਂ ਨਾਜਾਇਜ਼ ਤਰੀਕੇ ਨਾਲ ਰੇਤ-ਬੱਜਰੀ ਨੂੰ ਪੰਜਾਬ ਵਿੱਚ ਲਿਆਂਦਾ ਜਾ ਰਿਹਾ ਹੈ। ਜਿਸ ਦੌਰਾਨ ਥਾਣਾ ਤਾਰਾਗੜ੍ਹ ਦੇ ਅਧੀਨ ਆਉਂਦੇ ਕਥਲੋਰ ਪੁਲ 'ਤੇ 2 ਟਰੱਕ ਕਾਬੂ ਕੀਤੇ ਗਏ, ਜੋ ਕਿ ਜੰਮੂ-ਕਸ਼ਮੀਰ ਤੋਂ ਨਾਜਾਇਜ਼ ਤਰੀਕੇ ਦੇ ਨਾਲ ਰੇਤ-ਬੱਜਰੀ ਲੈ ਕੇ ਪੰਜਾਬ ਵੱਲ ਆ ਰਹੇ ਸਨ। ਅਧਿਕਾਰੀਆਂ ਵੱਲੋਂ ਜਦੋਂ ਟਰੱਕ ਚਾਲਕਾਂ ਕੋਲੋਂ ਮਟੀਰੀਅਲ ਦੇ ਦਸਤਾਵੇਜ਼ ਮੰਗੇ ਗਏ ਤਾਂ ਉਹ ਕੁੱਝ ਨਾ ਦਿਖਾ ਸਕੇ।
ਇਸ ਕਾਰਨ ਮਾਈਨਿੰਗ ਵਿਭਾਗ ਦੇ ਐੱਸ. ਡੀ. ਓ. ਸੰਦੀਪ ਸਮਿਆਲ ਵੱਲੋਂ ਮੌਕੇ 'ਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਜੁਰਮਾਨਾ ਕੀਤਾ ਗਿਆ। ਇਸ ਸਬੰਧੀ ਮਾਈਨਿੰਗ ਵਿਭਾਗ ਦੇ ਐੱਸ. ਡੀ. ਓ. ਸੰਦੀਪ ਸਮਿਆਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਟਰੱਕ ਜੰਮੂ-ਕਸ਼ਮੀਰ ਤੋਂ ਪੰਜਾਬ ਵੱਲ ਨਾਜਾਇਜ਼ ਤਰੀਕੇ ਦੇ ਨਾਲ ਰੇਤ-ਬੱਜਰੀ ਲੈ ਕੇ ਆ ਰਹੇ ਸੀ, ਜਿਨ੍ਹਾਂ ਕੋਲ ਕੋਈ ਵੀ ਦਸਤਾਵੇਜ਼ ਨਹੀਂ ਸੀ। ਇਸ ਕਾਰਨ ਇਨ੍ਹਾਂ 'ਤੇ ਕਾਰਵਾਈ ਕਰਕੇ ਜੁਰਮਾਨਾ ਲਾਇਆ ਗਿਆ ਹੈ।
ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਦੀ ਸਮੀਖਿਆ, ਸਖ਼ਤ ਹੁਕਮ ਜਾਰੀ
NEXT STORY