ਬਠਿੰਡਾ (ਸੁਖਵਿੰਦਰ) : ਕੈਨਾਲ ਕਾਲੋਨੀ ਪੁਲਸ ਵੱਲੋਂ ਗੈਰ-ਕਾਨੂੰਨੀ ਨਸ਼ਾ ਕਰਨ ’ਤੇ ਦੋ ਔਰਤਾਂ ਨੂੰ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਹਰ ਦਿਨ ਗੈਰ-ਕਾਨੂੰਨੀ ਨਸ਼ਾ ਕਰਨ ਵਾਲੇ ਮਰਦਾਂ ਦੇ ਮਾਮਲਾ ਤਾਂ ਸਾਹਮਣੇ ਆ ਰਹੇ ਹਨ ਪਰ ਵੀਰਵਾਰ ਨੂੰ ਪੁਲਸ ਵੱਲੋਂ ਗੈਰ-ਕਾਨੂੰਨੀ ਨਸ਼ਾ ਕਰਦੇ ਹੋਏ ਦੋ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਵੱਲੋਂ ਬਹਿਮਣ ਪੁਲ ਨਜ਼ਦੀਕ ਗਸ਼ਤ ਕੀਤੀ ਜਾ ਰਹੀ ਸੀ।
ਇਸ ਦੌਰਾਨ ਪੁਲਸ ਵੱਲੋਂ ਇਕ ਔਰਤ ਅਮਨਦੀਪ ਕੌਰ ਵਾਸੀ ਸ੍ਰੀ ਮੁਕਤਸਰ ਸਾਹਿਬ ਅਤੇ ਕਿਰਨ ਵਾਸੀ ਬਠਿੰਡਾ ਨੂੰ ਸ਼ੱਕ ਦੇ ਆਧਾਰ ’ਤੇ ਹਿਰਾਸਤ ’ਚ ਲਿਆ। ਪੁਲਸ ਵੱਲੋਂ ਦੋਵਾਂ ਦਾ ਸਿਵਲ ਹਸਪਤਾਲ ਬਠਿੰਡਾ ਤੋਂ ਡੋਪ ਟੈਸਟ ਕਰਵਾਇਆ ਗਿਆ ਅਤੇ ਰਿਪੋਰਟ ਪਾਜ਼ੇਟਿਵ ਆਉਣ ’ਤੇ ਪੁਲਸ ਵੱਲੋਂ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ।
ਦੀਵਾਲੀ ਮੌਕੇ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਅੱਗ ਤੋਂ ਬਚਾਅ ਲਈ ਵਿਆਪਕ ਪ੍ਰਬੰਧ, 115 ਫਾਇਰ ਕਰਮਚਾਰੀ ਤਾਇਨਾਤ
NEXT STORY