ਗੁਰਪ੍ਰੀਤ ਸਿੰਘ (ਗੁਰਦਾਸਪੁਰ) : ਬਟਾਲਾ-ਕਲਾਨੌਰ ਰੋਡ 'ਤੇ ਸਥਿਤ ਪਿੰਡ ਮਿਆਂ ਕੋਟ ਦੇ ਨਜ਼ਦੀਕ ਸੰਤੁਲਨ ਵਿਗੜਨ ਕਾਰਨ ਕਾਰ ਰੁੱਖ ਨਾਲ ਟਕਰਾਉਣ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਹਾਦਸੇ 'ਚ ਕਾਰ ਸਵਾਰ 5 ਨੌਜਵਾਨਾਂ 'ਚੋਂ 2 ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ ਤੇ 3 ਗੰਭੀਰ ਜ਼ਖ਼ਮੀ ਹੋ ਗਏ ਹਨ। ਮ੍ਰਿਤਕ ਨੌਜਵਾਨ ਵੱਖ-ਵੱਖ ਪਰਿਵਾਰਾਂ ਦੇ ਇਕਲੌਤੇ ਪੁੱਤਰ ਸਨ। ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮਰੜ ਦੇ ਰਹਿਣ ਵਾਲੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਸ ਦਾ ਬੇਟਾ ਪਰਮਿੰਦਰ ਸਿੰਘ (20) ਆਪਣੇ ਹੋਰਨਾਂ 4 ਦੋਸਤਾਂ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਕਲਾਨੌਰ ਕਿਸੇ ਕੰਮ ਲਈ ਆਪਣੀ ਫੀਗੋ ਗੱਡੀ 'ਤੇ ਘਰੋਂ ਗਿਆ ਸੀ ਕਿ ਪਰ ਕੁਝ ਦੇਰ ਬਾਅਦ ਉਹਨਾਂ ਨੂੰ ਫੋਨ 'ਤੇ ਸੂਚਨਾ ਮਿਲੀ ਕਿ ਉਸਦੇ ਬੇਟੇ ਦੀ ਗੱਡੀ ਦਾ ਐਕਸੀਡੈਂਟ ਹੋ ਗਿਆ ਹੈ ਅਤੇ ਉਹ ਜਦ ਮੌਕੇ 'ਤੇ ਪਹੁੰਚੇ ਤਾਂ ਉਹਨਾਂ ਦੇਖਿਆ ਕਿ ਉਸਦੇ ਬੇਟੇ ਪਰਮਿੰਦਰ ਸਿੰਘ ਅਤੇ ਪਿੰਡ ਦੇ ਹੀ ਰਹਿਣ ਵਾਲੇ ਉਸਦੇ ਦੋਸਤ ਸਾਹਿਲਪ੍ਰੀਤ ਸਿੰਘ ਦੀ ਮੌਤ ਹੋ ਚੁਕੀ ਸੀ ਜਦਕਿ ਬਾਕੀ ਤਿੰਨ ਨੌਜਵਾਨ ਜ਼ਖ਼ਮੀ ਹਨ। ਬਚਿੱਤਰ ਸਿੰਘ ਨੇ ਦੱਸਿਆ ਕਿ ਉਸ ਦਾ ਬੇਟਾ ਅਤੇ ਸਾਹਿਲਪ੍ਰੀਤ ਸਿੰਘ ਵੀ ਪਰਿਵਾਰ ਦਾ ਇਕਲੌਤਾ ਬੇਟਾ ਸੀ।
ਉਧਰ ਥਾਣਾ ਕਲਾਨੌਰ ਦੀ ਪੁਲਸ ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਸੜਕ ਹਾਦਸਾ ਹੋਇਆ ਹੈ ਅਤੇ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਸੜਕ ਤੋਂ ਖੇਤਾਂ ਵੱਲ ਉੱਤਰ ਕੇ ਰੁੱਖ ਨਾਲ ਜਾ ਟਕਰਾਈ ਅਤੇ ਦੋ ਨੌਜਵਾਨਾਂ ਦੀ ਮੌਤ ਹੋਈ ਹੈ ਜਦਕਿ ਬਾਕੀ ਗੱਡੀ 'ਚ ਸਵਾਰ ਤਿਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ, ਜਿਹਨਾਂ ਨੂੰ ਕਲਾਨੌਰ ਹਸਪਤਾਲ ਤੋਂ ਅੰਮ੍ਰਿਤਸਰ ਹਸਪਤਾਲ ਲਈ ਰੈਫਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਬੀਬੀ ਜਗੀਰ ਕੌਰ ਦੇ ਹੱਕ 'ਚ ਨਿੱਤਰੀਆਂ ਜਲੰਧਰ ਦੀਆਂ ਸਿੰਘ ਸਭਾਵਾਂ, ਕੀਤਾ ਇਹ ਫ਼ੈਸਲਾ
ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਸਥਾਨ 'ਤੇ ਨਤਮਸਤਕ ਹੋਏ ਸੁਖਬੀਰ ਬਾਦਲ, ਸੰਗਤਾਂ ਨੂੰ ਦਿੱਤੀ ਵਧਾਈ
NEXT STORY