ਅੱਪਰਾ (ਦੀਪਾ) : ਅੱਪਰਾ ਪੁਲਸ ਨੇ ਨਾਕਾਬੰਦੀ ਦੌਰਾਨ 500 ਨਸ਼ੀਲੀਆਂ ਗੋਲੀਆਂ ਸਮੇਤ 2 ਕਥਿਤ ਦੋਸ਼ੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਸੰਜੀਵਨ ਸਿੰਘ ਚੌਂਕੀ ਇੰਚਾਰਜ ਅੱਪਰਾ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਨੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ 2 ਕਥਿਤ ਦੋਸ਼ੀ ਇੱਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਨਗਰ ਸਾਈਡ ਤੋਂ ਅੱਪਰਾ ਸਾਈਡ ਨੂੰ ਆ ਰਹੇ ਸਨ।
ਗੁਪਤ ਸੂਚਨਾ ਦੇ ਆਧਾਰ 'ਤੇ ਸ਼ੱਕ ਪੈਣ 'ਤੇ ਜਦੋਂ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਇੱਕ ਨੌਜਵਾਨ ਕੋਲੋਂ 300 ਨਸ਼ੀਲੀਆਂ ਗੋਲੀਆਂ ਤੇ ਦੂਸਰੇ ਪਾਸੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। 300 ਨਸ਼ੀਲੀਆਂ ਗੋਲੀਆਂ ਵਾਲੇ ਨੌਜਵਾਨ ਦੀ ਸ਼ਨਾਖ਼ਤ ਮਨਜੀਤ ਰਾਮ ਉਰਫ਼ ਪਿੰਦ ਪੁੱਤਰ ਚਰਨ ਦਾਸ ਤੇ 200 ਨਸ਼ੀਲੀਆਂ ਗੋਲੀਆਂ ਵਾਲੇ ਨੌਜਵਾਨ ਦੀ ਸ਼ਨਾਖ਼ਤ ਬਰਵਿੰਦਰ ਕੁਮਾਰ ਉਰਫ਼ ਵਰਿੰਦਰ ਪੁੱਤਰ ਜਗਤਾਰ ਰਾਮ ਦੋਵੇਂ ਵਾਸੀ ਪਿੰਡ ਨਗਰ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮੁਕੱਦਮਾ ਦਰਜ ਕਰਕੇ ਕਥਿਤ ਦੋਸ਼ੀਆਂ ਨੂੰ ਜੇਲ੍ਹ ਭੇਜ ਦਿੱਤਾ ਹੈ।
ਗੈਂਗਸਟਰਾਂ ਨੂੰ ਮੁੱਖ ਧਾਰਾ ’ਚ ਵਾਪਸ ਆਉਣ ਦੀ CM ਮਾਨ ਵੱਲੋਂ ਅਪੀਲ, ਨਾਲ ਹੀ ਦਿੱਤੀ ਇਹ ਚਿਤਾਵਨੀ
NEXT STORY