ਭੁੱਚੋ ਮੰਡੀ (ਨਾਗਪਾਲ) : ਪੁਲਸ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ 2 ਨੌਜਵਾਨਾ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਚੌਂਕੀ ਇੰਚਾਰਜ ਨਿਰਮਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਬੁਰਜ ਕਾਹਨ ਸਿੰਘ ਵਾਲਾ ਕੋਲ ਨਾਕਾਬੰਦੀ ਕੀਤੀ ਹੋਈ ਸੀ।
ਇਸ ਦੌਰਾਨ ਪਿੰਡ ਚੱਕ ਫਤਿਹ ਸਿੰਘ ਵਾਲਾ ਵਲੋਂ 2 ਨੌਜਵਾਨ ਮੋਟਰਸਾਈਕਲ 'ਤੇ ਆ ਰਹੇ ਸਨ ਅਤੇ ਪੁਲਸ ਦੀ ਨਾਕਾਬੰਦੀ ਦੇਖ ਕੇ ਘਬਰਾ ਗਏ ਅਤੇ ਵਾਪਸ ਮੁੜਨ ਲੱਗੇ ਪਰ ਮੋਟਰਸਾਈਕਲ ਬੰਦ ਹੋ ਜਾਣ ਕਰਕੇ ਪੁਲਸ ਨੇ ਉਨ੍ਹਾਂ ਨੂੰ ਕਾਬੂ ਕਰਕੇ ਤਫ਼ਤੀਸ਼ ਸ਼ੁਰੂ ਕੀਤੀ। ਉਨ੍ਹਾਂ ਕੋਲੋਂ ਮਾਲਕੀ ਸਬੰਧੀ ਕੋਈ ਕਾਗ਼ਜ਼ਾਤ ਨਹੀ ਮਿਲੇ। ਪੁਲਸ ਨੇ ਮੋਟਰਸਾਈਕਲ ਚਾਲਕ ਸੰਦੀਪ ਸਿੰਘ ਉਰਫ਼ ਸੈਂਡੀ ਅਤੇ ਸੁਖਦੀਪ ਸਿੰਘ ਉਰਫ਼ ਗੱਗੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੱਡੀ ਕਾਰਵਾਈ : 5 ਆਈਲੈਟਸ ਸੈਂਟਰਾਂ ਦੇ ਲਾਇਸੈਂਸ ਰੱਦ
NEXT STORY