ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਗਿੱਦੜਬਾਹਾ ਅਧੀਨ ਪੈਂਦੇ ਪਿੰਡ ਲੁੰਡੇਵਾਲਾ ਦੇ 2 ਨੌਜਵਾਨ ਨਹਿਰ 'ਚ ਰੁੜ੍ਹ ਗਏ। ਨਜ਼ਦੀਕੀ ਪਿੰਡ ਗੁਰਸਰ ਕੋਲ ਲੰਘਦੀ ਰਾਜਸਥਾਨ ਨਹਿਰ ਦੇ ਪੁੱਲ ਨੇੜੇ ਸੁਖਜਿੰਦਰ ਸਿੰਘ ਪੁੱਤਰ ਬਲਜੀਤ ਅਤੇ ਰਾਜਵਿੰਦਰ ਸਿੰਘ ਨਹਿਰ 'ਚ ਡਿੱਗ ਪਏ। ਸੂਚਨਾ ਮਿਲਣ 'ਤੇ ਐੱਸ. ਐੱਚ. ਓ. ਗਿੱਦੜਬਾਹਾ ਅਤੇ ਡੀ. ਐੱਸ. ਪੀ. ਗਿੱਦੜਬਾਹਾ ਸਮੇਤ ਪੁਲਸ ਪਾਰਟੀ ਮੌਕੇ 'ਤੇ ਪਹੁੰਚੇ।
ਇਹ ਵੀ ਪੜ੍ਹੋ : PSEB 10ਵੀਂ ਤੇ 12ਵੀਂ ਦੇ ਵਿਦਿਆਰਥੀ ਹੋ ਜਾਣ ਤਿਆਰ, Practical ਪ੍ਰੀਖਿਆਵਾਂ ਲਈ ਜਾਰੀ ਹੋ ਗਈ ਡੇਟਸ਼ੀਟ

ਇਸ ਬਾਰੇ ਜਾਣਕਾਰੀ ਦਿੰਦਿਆ ਡੀ. ਐੱਸ. ਪੀ. ਜਸਵੀਰ ਸਿੰਘ ਪੰਨੂ ਨੇ ਦੱਸਿਆ ਕਿ ਮੌਕੇ 'ਤੇ ਮੌਜੂਦ ਪਿੰਡ ਗੁਰਸਰ ਦੇ ਜੱਗਾ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਨੂੰ ਚਲਾ ਰਹੇ ਸੁਖਜਿੰਦਰ ਸਿੰਘ ਪੁੱਤਰ ਬਲਜੀਤ ਸਿੰਘ ਨੇ ਮੋਟਰਸਾਈਕਲ ਸੜਕ 'ਤੇ ਸੁੱਟ ਕੇ ਨਹਿਰ 'ਚ ਛਾਲ ਮਾਰ ਦਿੱਤੀ ਅਤੇ ਉਸ ਦੇ ਮਗਰ ਉਸ ਨੂੰ ਬਚਾਉਣ ਲਈ ਰਾਜਵਿੰਦਰ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਲੁੰਡੇਵਾਲਾ ਨੇ ਵੀ ਨਹਿਰ 'ਚ ਛਾਲ ਮਾਰ ਦਿੱਤੀ। ਦੋਵੇਂ ਨੌਜਵਾਨ ਨਹਿਰ 'ਚ ਰੁੜ੍ਹ ਗਏ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਮੇਅਰ ਦੀ ਚੋਣ ਮਗਰੋਂ ਪੈ ਗਿਆ ਰੌਲਾ, ਵੀਡੀਓ 'ਚ ਦੇਖੋ ਕੀ ਬਣੇ ਹਾਲਾਤ
ਉਨ੍ਹਾਂ ਦੱਸਿਆ ਕਿ ਗੋਤਾਖ਼ੋਰਾਂ ਦੀ ਮਦਦ ਨਾਲ ਦੋਹਾਂ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ। ਪਰਿਵਾਰਿਕ ਮੈਬਰਾਂ ਦੇ ਬਿਆਨਾਂ 'ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਉੱਥੇ ਪਿੰਡ ਗੁਰਸਰ ਦੇ ਸਰਪੰਚ ਬੇਅੰਤ ਸਿੰਘ ਨੇ ਦੱਸਿਆ ਕਿ ਨੌਜਵਾਨਾਂ ਨੂੰ ਬਚਾਉਣ ਦੀ ਕੋਸਿਸ਼ ਪਿੰਡ ਵਾਸੀਆਂ ਵੱਲੋਂ ਕੀਤੀ ਗਈ ਹੈ। ਜਾਣਕਾਰੀ ਦੇ ਮੁਤਾਬਕ ਸੁਖਜਿੰਦਰ ਸਿੰਘ ਦੇ ਭਰਾ ਦਾ 2 ਫ਼ਰਵਰੀ ਨੂੰ ਵਿਆਹ ਰੱਖਿਆ ਹੋਇਆ ਸੀ ਅਤੇ ਘਰੋਂ ਦੋਵੇਂ ਕੱਪੜੇ ਲੈਣ ਲਈ ਮੋਟਰਸਾਈਕਲ 'ਤੇ ਸਵਾਰ ਹੋ ਕੇ ਗਿੱਦੜਬਾਹਾ ਜਾ ਰਹੇ ਸਨ ਅਤੇ ਰਸਤੇ 'ਚ ਇਹ ਘਟਨਾ ਵਾਪਰ ਗਈ। ਇਸ ਖ਼ਬਰ ਨਾਲ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ, ਕਸ਼ਮੀਰ ਤੇ ਹਿਮਾਚਲ 'ਚ ਹਲਕੀ ਬੂੰਦਾਬਾਂਦੀ ਤੇ ਬਰਫ਼ਬਾਰੀ
NEXT STORY