ਚੰਡੀਗੜ੍ਹ (ਬਿਊਰੋ) : ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਲੱਗਭੱਗ 68500 ਲਾਭਪਾਤਰੀਆਂ ਨੂੰ 31 ਮਾਰਚ 2023 ਤੱਕ ਲੱਗਭਗ 20 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾਵੇਗੀ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ।
ਇਹ ਖ਼ਬਰ ਵੀ ਪੜ੍ਹੋ : CM ਮਾਨ ਨੇ ਕੁਦਰਤ ਦੀ ਮਾਰ ਨਾਲ ਫ਼ਸਲਾਂ ਤੇ ਘਰਾਂ ਦੇ ਹੋਏ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ ਦੇ ਦਿੱਤੇ ਹੁਕਮ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ ’ਤੇ 5000/-ਰੁਪਏ ਤਿੰਨ ਕਿਸ਼ਤਾਂ ਵਿਚ (ਰੁਪਏ 1000+2000+2000) ਦਿੱਤੇ ਜਾਂਦੇ ਹਨ। ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਇਹ ਰਾਸ਼ੀ ਵਿਸ਼ੇਸ਼ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤੀ ਜਾਂਦੀ ਹੈ।
ਇਹ ਖ਼ਬਰ ਵੀ ਪੜ੍ਹੋ : ਫਾਜ਼ਿਲਕਾ ’ਚ ਚੱਕਰਵਾਤੀ ਤੂਫ਼ਾਨ ਨੇ ਮਚਾਇਆ ਕਹਿਰ, ਕਈ ਘਰ ਹੋਏ ਢਹਿ-ਢੇਰੀ (ਵੀਡੀਓ)
ਮੰਤਰੀ ਨੇ ਕਿਹਾ ਕਿ ਮਾਤਰੂ ਵੰਦਨਾ ਯੋਜਨਾ ਇਹ ਯਕੀਨੀ ਬਣਾਉਣ ਵੱਲ ਇਕ ਕਦਮ ਹੈ ਕਿ ਹਰ ਗਰਭਵਤੀ ਔਰਤ ਨੂੰ ਗਰਭ ਅਵਸਥਾ ਅਤੇ ਦੁੱਧ ਚੁੰਘਾਉਣ ਦੌਰਾਨ ਲੋੜੀਂਦੀ ਦੇਖਭਾਲ ਮਿਲੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਮਾਵਾਂ ਅਤੇ ਬੱਚਿਆਂ ਦੀ ਤੰਦਰੁਸਤੀ ਲਈ ਵਚਨਬੱਧ ਹੈ ਅਤੇ ਇਹ ਸਕੀਮ ਉਸ ਵਚਨਬੱਧਤਾ ਦਾ ਪ੍ਰਤੀਬਿੰਬ ਹੈ।
ਡਾ. ਬਲਜੀਤ ਕੌਰ ਨੇ ਪੰਜਾਬ ਦੀਆਂ ਸਾਰੀਆਂ ਗਰਭਵਤੀ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਲਾਭ ਲੈਣ ਅਤੇ ਆਪਣੀ ਅਤੇ ਆਪਣੇ ਬੱਚਿਆਂ ਦੀ ਵਧੀਆ ਦੇਖਭਾਲ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਕੀਤੀ ਜਾਂਦੀ ਹੈ।
ਗ਼ਰੀਬਾਂ ਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ’ਚ ਘਪਲਾ ਕਰਨ ਵਾਲੀ ਔਰਤ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
NEXT STORY