ਬਰਨਾਲਾ (ਪੁਨੀਤ) : ਬਰਨਾਲਾ ਦੇ ਪਿੰਡ ਧਨੌਲੀ ’ਚ ਵਿਆਹੁਤਾ ਮਹਿਲਾ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਮਹਿਲਾ ਦੇ ਪੇਕੇ ਪਰਿਵਾਰ ਨੇ ਸਹੁਰਾ ਪਰਿਵਾਰ ’ਤੇ ਕਤਲ ਕਰਨ ਦੇ ਦੋਸ਼ ਲਗਾਏ ਅਤੇ ਥਾਣਾ ਧਨੌਲਾ ਅੱਗੇ ਧਰਨਾ ਲਗਾ ਕੇ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੀ ਕੁੜੀ ਦਾ ਸਹੁਰਾ ਪਰਿਵਾਰ ਦਾਜ ਲਈ ਪ੍ਰੇਸ਼ਾਨ ਕਰਦਾ ਸੀ ਅਤੇ ਉਸ ਨਾਲ ਮਾਰਕੁੱਟ ਵੀ ਕੀਤੀ ਜਾਂਦੀ ਸੀ। ਬੀਤੀ ਰਾਤ ਉਨ੍ਹਾਂ ਦੀ ਕੁੜੀ ਨਾਲ ਮਾਰਕੁੱਟ ਕੀਤੀ ਗਈ ਜਿਸ ਬਾਰੇ ਉਨ੍ਹਾਂ ਨੂੰ ਕੁੜੀ ਨੇ ਫੋਨ ’ਤੇ ਦੱਸਿਆ ਸੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਦਿੱਤੀ ਇੱਕ ਹੋਰ ਵੱਡੀ ਰਾਹਤ
ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੀ ਕੁੜੀ ਦਾ ਗਲਾ ਦਬਾ ਕੇ ਕਤਲ ਕੀਤਾ ਗਿਆ ਹੈ। ਉੱਥੇ ਹੀ ਇਸ ਮਾਮਲੇ ’ਚ ਪੁਲਸ ਪ੍ਰਸ਼ਾਸਨ ਨੇ ਸਹੁਰਾ ਪਰਿਵਾਰ ’ਤੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਅਧੀਨ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੀ ਮਾਤਾ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਕੁੜੀ ਰਮਨਦੀਪ ਕੌਰ ਜਿਸਦੀ ਉਮਰ ਲਗਭਗ 20 ਸਾਲ ਹੈ ਅਤੇ ਉਸਦਾ ਵਿਆਹ 2 ਸਾਲ ਪਹਿਲਾਂ ਹਰਪ੍ਰੀਤ ਸਿੰਘ ਨਿਵਾਸੀ ਪਿੰਡ ਧਨੌਲਾ ’ਚ ਹੋਇਆ ਸੀ। ਦੋਸ਼ੀ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਕਈ ਵਾਰ ਲੜਾਈ ਝਗੜਾ ਵੀ ਹੋਇਆ ਸੀ। ਐਤਵਾਰ ਨੂੰ ਉਨ੍ਹਾਂ ਦੀ ਕੁੜੀ ਨੇ ਰੋਂਦਿਆਂ ਫੋਨ ’ਤੇ ਗੱਲ ਕੀਤੀ ਜਿਸ ਤੋਂ ਬਾਅਦ ਅਸੀਂ ਸਾਰੇ ਉੱਥੇ ਪਹੁੰਚੇ ਅਤੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੀ ਕੁੜੀ ਦਾ ਕਤਲ ਹੋਇਆ ਹੈ ਅਤੇ ਪੁਲਸ ਉਨ੍ਹਾਂ ਨੂੰ ਇਨਸਾਫ਼ ਦੇਵੇ।
ਇਹ ਵੀ ਪੜ੍ਹੋ : ਨਕੋਦਰ ਥਾਣੇ 'ਚ ਪਿੰਡ ਬਜੂਹਾ ਕਲਾਂ ਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ ਨੇ ਪੁਲਸ 'ਤੇ ਗੰਭੀਰ ਇਲਜ਼ਾਮ
ਉੱਥੇ ਹੀ ਇਸ ਮਾਮਲੇ ’ਚ ਧਨੌਲਾ ਦੇ ਕਾਰਜਕਾਰੀ ਐੱਸ.ਐੱਚ.ਓ. ਆਈ.ਪੀ.ਐੱਸ ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਰਮਨਦੀਪ ਕੌਰ ਦੇ ਪਿਤਾ ਭਰਪੂਰ ਸਿੰਘ ਦੇ ਬਿਆਨ ਦੇ ਆਧਾਰ ’ਤੇ ਮ੍ਰਿਤਕ ਦੇ ਘਰਵਾਲੇ ਹਰਪ੍ਰੀਤ ਸਿੰਘ, ਸੱਸ ਅਮਰਜੀਤ ਕੌਰ, ਦਾਦੀ ਸੱਸ ਸ਼ਲੋਕ ’ਤੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ ਪਰਚਾ ਦਰਜ ਕਰ ਲਿਆ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
12 ਘੰਟਿਆਂ ’ਚ ਪਟਿਆਲਾ ’ਚ ਦੂਜਾ ਕਤਲ, 18 ਸਾਲਾ ਮੁੰਡੇ ਨੂੰ ਸ਼ਰੇਆਮ ਉਤਾਰਿਆ ਮੌਤ ਦੇ ਘਾਟ
NEXT STORY