ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਸ਼ਹਿਰ ਦੇ ਗਾਂਧੀਨਗਰ ’ਚ 20 ਸਾਲ ਦੇ ਇਕ ਨੌਜਵਾਨ ਅਰਮਾਨ ਦੀ ਰਹੱਸਮਈ ਹਾਲਾਤ ’ਚ ਮੌਤ ਹੋ ਗਈ ਹੈ। ਨੌਜਵਾਨ ਦਾ ਪਰਿਵਾਰ ਉਸ ਦੇ ਦੋਸਤਾਂ ’ਤੇ ਉਸ ਦੀ ਕਤਲ ਕਰਨ ਦਾ ਦੋਸ਼ ਲਗਾ ਰਿਹਾ ਹੈ। ਦੂਜੇ ਪਾਸੇ ਅਰਮਾਨ ਦੀ ਹੋਈ ਮੌਤ ਸਬੰਧੀ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਵੱਲੋਂ ਮ੍ਰਿਤਕ ਨੌਜਵਾਨ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਜਾ ਰਹੇ ਹਨ। ਏ. ਐੱਸ. ਆਈ. ਸ਼ਰਮਾ ਸਿੰਘ ਨੇ ਦੱਸਿਆ ਕਿ ਪੁਲਸ ਇਸ ਮਾਮਲੇ ਸਬੰਧੀ ਕਾਨੂੰਨੀ ਕਾਰਵਾਈ ਕਰ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਰਿਵਾਰ ਦੇ ਬਿਆਨ ਕਲਮਬੱਧ ਕੀਤੇ ਜਾ ਰਹੇ ਹਨ।
ਅਰਮਾਨ ਦੀ ਮਾਂ ਕ੍ਰਿਸ਼ਨਾ ਨੇ ਦੱਸਿਆ ਕਿ ਅਰਮਾਨ ਦੇ ਕਰੀਬ 5/6 ਦੋਸਤ, ਜਿਨ੍ਹਾਂ ਵਿਚੋਂ 2 ਨੂੰ ਉਹ ਜਾਣਦੀ ਹੈ, ਬੀਤੀ ਰਾਤ ਉਨ੍ਹਾਂ ਦੇ ਘਰ ਆਏ ਅਤੇ ਉਸ ਨੂੰ ਸ਼ਰਾਬ ਪਿਲਾ ਰਹੇ ਸਨ ਅਤੇ ਉਸ ਦੀ ਮਾਂ ਨੇ ਉਨ੍ਹਾਂ ਨੂੰ ਅਰਮਾਨ ਨੂੰ ਸ਼ਰਾਬ ਪਿਲਾਉਣ ਤੋਂ ਰੋਕਿਆ ਤਾਂ ਉਹ ਕਹਿਣ ਲੱਗੇ ਕਿ ਤੁਸੀਂ ਚਿੰਤਾ ਨਾ ਕਰੋ। ਉਸ ਦੀ ਮਾਂ ਨੇ ਦੱਸਿਆ ਕਿ ਪਰਿਵਾਰ ਸੌਂ ਗਿਆ ਸੀ, ਜਦੋਂ ਕਿ ਅਰਮਾਨ ਅਤੇ ਉਸ ਦੇ ਦੋਸਤ ਦੂਜੇ ਕਮਰੇ ਵਿਚ ਸਨ। ਜਦੋਂ ਉਹ ਸਵੇਰੇ ਉੱਠੀ ਤਾਂ ਉਸ ਨੇ ਦੇਖਿਆ ਕਿ ਅਰਮਾਨ ਦੀ ਲਾਸ਼ ਕਮਰੇ ’ਚ ਫਰਸ਼ ’ਤੇ ਪਈ ਹੋਈ ਸੀ ਅਤੇ ਉਸ ਦੇ ਦੋਸਤ ਭੱਜ ਗਏ ਸਨ। ਅਰਮਾਨ ਦੀ ਮਾਂ ਨੇ ਆਪਣੇ ਪੁੱਤਰ ਦੀ ਮੌਤ ਨੂੰ ਕਤਲ ਦੱਸਦਿਆਂ ਉਸ ਦੇ ਦੋਸਤਾਂ ’ਤੇ ਦੋਸ਼ ਲਾਏ ਅਤੇ ਮੰਗ ਕੀਤੀ ਕਿ ਉਸ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਤੂੰ ਸਖ਼ਤ ਸਜ਼ਾ ਦਿੱਤੀ ਜਾਵੇ।
ਕਿਸਾਨ ਪੀ. ਐੱਮ. ਕਿਸਾਨ ਯੋਜਨਾ ਲਈ KYC ਕਰਵਾਉਣ : ਖੇਤੀਬਾੜੀ ਅਫ਼ਸਰ
NEXT STORY