ਜਲੰਧਰ (ਭਾਰਦਵਾਜ)– 13 ਸਾਲਾ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਮਾਮਲੇ ’ਚ ਮੁਲਜ਼ਮ ਨੂੰ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਵਧੀਕ ਸੈਸ਼ਨ ਜੱਜ ਐੱਸ. ਐੱਸ. ਧਾਲੀਵਾਲ ਦੀ ਅਦਾਲਤ ਵੱਲੋਂ ਸਰਵਣ ਕੁਮਾਰ ਉਰਫ਼ ਗਿਆਨੀ ਉਰਫ਼ ਸਾਬੀ ਵਾਸੀ ਮੁਹੱਲਾ ਕਟਰਾਠ ਬਸਤੀ ਦਾਨਿਸ਼ਮੰਦਾਂ ਜਲੰਧਰ ਨੂੰ ਇਕ ਨਾਬਾਲਗ ਕੁੜੀ ਨੂੰ ਅਗਵਾ ਉਪਰੰਤ ਉਸ ਨਾਲ ਜਬਰ-ਜ਼ਿਨਾਹ ਕੀਤੇ ਜਾਣ ਦੇ ਮਾਮਲੇ ’ਚ ਮੁਲਜ਼ਮ ਕਰਾਰ ਦਿੱਤਾ। ਇਸ ਦੇ ਨਾਲ ਹੀ 20 ਸਾਲ ਦੀ ਕੈਦ, 70 ਹਜ਼ਾਰ ਰੁਪਏ ਜੁਰਮਾਨਾ ਅਤੇ ਜੁਰਮਾਨਾ ਅਦਾ ਨਾ ਕਰਨ ’ਤੇ ਇਕ ਸਾਲ ਦੀ ਵਾਧੂ ਕੈਦ ਦੀ ਸਜ਼ਾ ਦਾ ਹੁਕਮ ਦਿੱਤਾ ਗਿਆ।
ਇਹ ਵੀ ਪੜ੍ਹੋ : ਹੁਣ ਸ਼ਮਸ਼ਾਨਘਾਟਾਂ ਤੋਂ ਹੀ ਮਿਲੇਗਾ ‘ਡੈੱਥ ਸਰਟੀਫਿਕੇਟ', ਜਲੰਧਰ ਨਗਰ ਨਿਗਮ ਨੇ ਬਣਾਈ ਇਹ ਯੋਜਨਾ
ਇਸ ਮਾਮਲੇ ’ਚ 9-9-2018 ਨੂੰ ਪੀੜਤ ਕੁੜੀ ਦੇ ਪਿਤਾ ਜੀਵਨ ਕੁਮਾਰ ਵੱਲੋਂ ਪੁਲਸ ਡਿਵੀਜ਼ਨ ਨੰਬਰ 5 ਵਿਚ ਸਰਵਣ ਕੁਮਾਰ ਉਰਫ਼ ਗਿਆਨੀ ਉਰਫ਼ ਸਾਬੀ ਵਿਰੁੱਧ ਉਸ ਦੀ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰਨ ਉਪਰੰਤ ਉਸ ਨਾਲ ਜਬਰ-ਜ਼ਿਨਾਹ ਕੀਤੇ ਜਾਣ ਦੇ ਦੋਸ਼ ਵਿਚ ਕੇਸ ਦਰਜ ਕਰਵਾਇਆ ਗਿਆ ਸੀ। ਬਾਅਦ ਵਿਚ ਪੁਲਸ ਨੇ ਪੀੜਤ ਕੁੜੀ ਨੂੰ ਸਰਵਣ ਕੁਮਾਰ ਦੇ ਕਬਜ਼ੇ ਵਿਚੋਂ ਬਰਾਮਦ ਕਰਕੇ ਉਸ ਦਾ ਮੈਡੀਕਲ ਕਰਨ ਉਪਰੰਤ ਮੁਲਜ਼ਮ ਨੂੰ ਇਸ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਸੀ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ਵਿਖੇ ਜੇਲ੍ਹ 'ਚ ਬੰਦ ਨੌਜਵਾਨ ਦਾ ਹੈਰਾਨੀਜਨਕ ਕਾਰਾ ਵੇਖ ਪੁਲਸ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਬਿਨਾਂ ਇੰਟਰਵਿਊ ਦੇ ਲਓ ਯੂਕੇ ਦਾ Sure Short Visa, ਜਲਦੀ ਕਰੋ ਅਪਲਾਈ
NEXT STORY