ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 205 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਅਤੇ ਉਥੇ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 276 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ’ਚੋਂ 205 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ।
ਇਹ ਖ਼ਬਰ ਵੀ ਪੜ੍ਹੋ : ਜਥੇਦਾਰ ਦੀ ‘ਜਥੇਦਾਰੀ’ ਚੜ੍ਹ ਗਈ ਸਿਆਸਤ ਦੀ ਭੇਟ : ਬੀਬੀ ਜਗੀਰ ਕੌਰ
ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਘਰ ਵੱਲੋਂ 71 ਸ਼ਰਧਾਲੂਆਂ ਦੇ ਨਾਂ ਕੱਟ ਦਿੱਤੇ ਗਏ ਹਨ। ਪ੍ਰਤਾਪ ਸਿੰਘ ਅਨੁਸਾਰ ਜਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ, ਜੋ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 29 ਜੂਨ ਨੂੰ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਵੇਗਾ। ਇਹ ਜਥਾ 30 ਜੂਨ ਨੂੰ ਵਾਪਸ ਦੇਸ਼ ਪਰਤੇਗਾ। ਉਨ੍ਹਾ ਦੱਸਿਆ ਕਿ ਜਥੇ ਨਾਲ ਜਾਣ ਵਾਲੇ ਸ਼ਰਧਾਲੂ 20 ਜੂਨ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕਰਨ।
ਇਹ ਖ਼ਬਰ ਵੀ ਪੜ੍ਹੋ : ਭਾਜਪਾ ਵੱਲੋਂ ਪੰਜਾਬ ਤੇ ਚੰਡੀਗੜ੍ਹ ’ਚ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਸ਼ੁਰੂ, ਦੋ ਸੰਸਦ ਮੈਂਬਰਾਂ ਦੇ ਕੱਟ ਸਕਦੇ ਟਿਕਟ
ਜਥੇਦਾਰ ਦੀ ‘ਜਥੇਦਾਰੀ’ ਚੜ੍ਹ ਗਈ ਸਿਆਸਤ ਦੀ ਭੇਟ : ਬੀਬੀ ਜਗੀਰ ਕੌਰ
NEXT STORY