ਪਠਾਨਕੋਟ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਠਾਨਕੋਟ ਨੂੰ ਬਹੁਤ ਹੀ ਵਧੀਆ ਤੋਹਫਾ ਦਿੱਤਾ ਹੈ। ਪਿਛਲੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੀਆਂ ਸੜਕਾਂ ਨੂੰ ਧਿਆਨ ਵਿੱਚ ਰੱਖ ਕੇ ਬਹੁਤ ਵੱਡੇ ਕਾਰਜ ਕੀਤੇ ਜਾ ਰਹੇ ਹਨ। ਜਿਸ ਅਧੀਨ ਜ਼ਿਲ੍ਹਾ ਪਠਾਨਕੋਟ ਦੀਆਂ 205 ਰੋਡ ਜਿਸ ਦੀ ਲੰਬਾਈ 360 ਕਿਲੋ ਮੀਟਰ ਬਣਦੀ ਹੈ ਅਤੇ ਇਨ੍ਹਾਂ ਸੜਕਾਂ ਦੇ ਨਿਰਮਾਣ ਦੇ ਕਰੀਬ 100 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਪ੍ਰਗਟਾਵਾ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਇੱਕ ਪ੍ਰੈੱਸ ਕਾਨਫਰੰਸ ਦੋਰਾਨ ਕੀਤਾ।
ਇਸ ਮੌਕੇ 'ਤੇ ਜਾਣਕਾਰੀ ਦਿੰਦਿਆਂ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਅੱਜ ਬਹੁਤ ਹੀ ਖੁਸ਼ੀ ਦਾ ਦਿਨ ਹੈ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਵਿੱਚ ਪੰਜਾਬ ਸਰਕਾਰ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕਾਰਜ ਕਰ ਰਹੀ ਹੈ, ਲੋਕਾਂ ਦੀਆਂ ਮੁਸਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਠਾਨਕੋਟ ਨੂੰ ਬਹੁਤ ਵੱਡਾ ਤੋਹਫਾ ਦਿੱਤਾ ਗਿਆ ਹੈ। ਜਿਸ ਵਿੱਚ ਜ਼ਿਲ੍ਹਾ ਪਠਾਨਕੋਟ ਦੀਆਂ 205 ਸੜਕਾਂ ਨੂੰ ਬਣਾਇਆ ਜਾਵੇਗਾ ਜਿਸ ਦੀ ਲੰਬਾਈ 360 ਕਿਲੋਮੀਟਰ ਬਣਦੀ ਹੈ ਅਤੇ ਇਨ੍ਹਾਂ ਸੜਕਾਂ ਦੇ ਨਿਰਮਾਣ 'ਤੇ ਕਰੀਬ 100 ਕਰੋੜ ਰੁਪਏ ਖਰਚ ਕੀਤੇ ਜਾਣੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਣ ਵਾਲੀ ਗੇਅ ਪਰੇਡ ਹੋਈ ਰੱਦ
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਦੀਆਂ ਬਹੁਤ ਸਾਰੀਆਂ ਅਜਿਹੀਆਂ ਸੜਕਾਂ ਹਨ, ਜਿਨ੍ਹਾਂ ਨੂੰ ਕਰੀਬ 10 ਤੋਂ 15 ਸਾਲ ਪਹਿਲਾ ਬਣਾਇਆ ਗਿਆ ਸੀ ਅਤੇ ਉਸ ਤੋਂ ਬਾਅਦ ਦੀਆਂ ਸਰਕਾਰਾਂ ਨੇ ਇਨ੍ਹਾਂ ਸੜਕਾਂ ਵੱਲ ਧਿਆਨ ਨਹੀਂ ਦਿੱਤਾ। ਜ਼ਿਲ੍ਹਾ ਪਠਾਨਕੋਟ ਦੇ ਲੋਕਾਂ ਨੂੰ ਸੜਕਾਂ ਦੀ ਖਸਤਾ ਹਾਲਤ ਦੇ ਚਲਦਿਆਂ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਆਉਂਣ ਵਾਲੇ ਕੁਝ ਦਿਨ੍ਹਾਂ ਦੇ ਅੰਦਰ ਇਨ੍ਹਾਂ ਸੜਕਾਂ ਦੇ ਟੈਂਡਰ ਵੀ ਲਗਾਏ ਜਾਣਗੇ ਅਤੇ ਮਈ ਮਹੀਨੇ ਦੌਰਾਨ ਇਨ੍ਹਾਂ ਸੜਕਾਂ ਦਾ ਨਿਰਮਾਣ ਕਾਰਜ ਵੀ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਜਲਦੀ ਬਣਾ ਕੇ ਲੋਕਾਂ ਦੇ ਸਪੁਰਦ ਕੀਤੀਆਂ ਜਾ ਸਕਣ।
ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਕਾਰਜ ਦੌਰਾਨ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ ਕਿ ਜੋ ਠੇਕੇਦਾਰ ਇਨ੍ਹਾਂ ਸੜਕਾਂ ਦਾ ਨਿਰਮਾਣ ਕਰੇਗਾ। ਆਉਂਣ ਵਾਲੇ ਪੰਜ ਸਾਲਾਂ ਦੌਰਾਨ ਜੇਕਰ ਇਹ ਸੜਕਾਂ ਟੁੱਟ ਜਾਂਦੀਆਂ ਹਨ ਤਾਂ ਉਨ੍ਹਾਂ ਸੜਕਾਂ ਦੀ ਰਿਪੇਅਰ ਦੀ ਜ਼ਿੰਮੇਵਾਰੀ ਸਬੰਧਤ ਠੇਕੇਦਾਰ ਦੀ ਹੀ ਹੋਵੇਗੀ। ਉਨ੍ਹਾਂ ਕਿਹਾ ਕਿ ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਸੜਕਾਂ ਦਾ ਨਿਰਮਾਣ ਤਾਂ ਕਰ ਦਿੱਤਾ ਜਾਂਦਾ ਹੈ ਅਤੇ ਕੁਝ ਹੀ ਸਮੇਂ ਤੋਂ ਬਾਅਦ ਇਨ੍ਹਾਂ ਸੜਕਾਂ ਦੀ ਹਾਲਤ ਖਸਤਾ ਹੋਣੀ ਸ਼ੁਰੂ ਹੋ ਜਾਂਦੀ ਹੈ ਅਤੇ ਲੋਕਾਂ ਨੂੰ ਫਿਰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਕ ਹੋਰ ਪਾਦਰੀ 'ਤੇ ਲੱਗੇ ਜਬਰ-ਜ਼ਿਨਾਹ ਦੇ ਦੋਸ਼! ਕਿਸੇ ਵੇਲੇ ਵੀ ਹੋ ਸਕਦੈ ਗ੍ਰਿਫ਼ਤਾਰ
ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ 'ਤੇ 205 ਸੜਕਾਂ ਜਿਸ ਵਿੱਚ ਭਾਰੀ ਸੰਖਿਆਂ ਵਿੱਚ ਵਿਧਾਨ ਸਭਾ ਹਲਕਾ ਭੋਆ ਦੀਆਂ ਸੜਕਾਂ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅਸੀਂ ਪਿਛਲੇ ਲੰਮੇ ਸਮੇਂ ਤੋਂ ਇਹ ਉਪਰਾਲਾ ਕਰ ਰਹੇ ਸੀ ਕਿ ਜ਼ਿਲ੍ਹਾ ਪਠਾਨਕੋਟ ਦੀਆਂ ਸੜਕਾਂ ਦੀ ਨੁਹਾਰ ਬਦਲੀ ਜਾਵੇ। ਉਨ੍ਹਾਂ ਕਿਹਾ ਕਿ ਕੱਲ੍ਹ ਨੂੰ ਪਠਾਨਕੋਟ ਤੋਂ ਗੰਦਲੀ ਲਾਹੜੀ, ਛੋਟੇਪੁਰ ਰੋਡ ਦੇ ਨਿਰਮਾਣ ਕਾਰਜ ਦਾ ਉਦਘਾਟਣ ਕੀਤਾ ਹੈ । ਇਸ ਤੋਂ ਪਹਿਲਾ ਕਾਨਵਾਂ, ਚਸਮਾਂ ਚਕਨੋਰ, ਫਰੀਦਾਨਗਰ ਰੋਡ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ 'ਤੇ ਕਰੀਬ 10 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ, ਭੀਮਪੁਰ ਤੋਂ ਸਰਨਾ ਤੱਕ ਵੀ ਬਹੁਤ ਵਧੀਆ ਰੋਡ ਬਣ ਰਿਹਾ ਹੈ।
ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਵੀ ਹੈ ਕਿ ਕਈ ਸਰਕਾਰਾਂ ਆਈਆਂ ਪਰ ਜ਼ਿਲ੍ਹਾ ਪਠਾਨਕੋਟ ਦੇ ਬਹੁਤ ਸਾਰੇ ਅਜਿਹੇ ਰੋਡ ਜਿਨ੍ਹਾਂ ਦੀ ਕਿਸੇ ਸਰਕਾਰ ਵੱਲੋਂ ਸੁਣਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਮਲਿਕਪੁਰ-ਸੁੰਦਰਚੱਕ-ਬਨੀਲੋਧੀ-ਕਥਲੋਰ ਜਿਸ 'ਤੇ ਕਰੀਬ 15 ਕਰੋੜ ਰੁਪਏ ਖਰਚ ਕਰਕੇ ਰੋਡ ਦੀ ਨੁਹਾਰ ਬਦਲੀ ਗਈ। ਉਨ੍ਹਾਂ ਕਿਹਾ ਕਿ ਅੱਜ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਇਨ੍ਹਾਂ ਸੜਕਾਂ ਦੀ ਨੁਹਾਰ ਬਦਲੀ ਜਾ ਰਹੀ ਹੈ।
ਇਹ ਵੀ ਪੜ੍ਹੋ- ਕੈਬਨਿਟ ਮੰਤਰੀ ETO ਨੇ ਪੰਜਾਬ ਰੋਡਵੇਜ਼ ਦਾ ਇੰਸਪੈਕਟਰ ਕੀਤਾ ਮੁਅੱਤਲ, ਜਾਣੋ ਕੀ ਹੈ ਪੂਰਾ ਮਾਮਲਾ
ਉਨ੍ਹਾਂ ਕਿਹਾ ਕਿ ਸ਼ੇਰਪੁਰ-ਫੁਲਪਿਆਰਾ-ਪੰਜੋਰ-ਸੁਜਾਨਪੁਰ ਤੱਕ ਚੋੜਾਂ ਤੇ ਸ਼ਾਨਦਾਰ ਰੋਡ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਜਦੋਂ ਉਹ ਖੇਤਰ ਅੰਦਰ ਜਾਂਦੇ ਸੀ ਤਾਂ ਲੋਕ ਉਨ੍ਹਾਂ ਅੱਗੇ ਇੱਕ ਹੀ ਮੰਗ ਰੱਖਦੇ ਸੀ ਕਿ ਉਨ੍ਹਾਂ ਦੀ ਸੜਕ ਦਾ ਨਿਰਮਾਣ ਕਰਵਾਇਆ ਜਾਵੇ ਅਤੇ ਅੱਜ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਪੁਰਾ ਕਰਦਿਆਂ ਜ਼ਿਲ੍ਹਾ ਪਠਾਨਕੋਟ ਦੀਆਂ ਸੜਕਾਂ ਦੀ ਨੁਹਾਰ ਬਦਲਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਵਿੱਚ ਉਹ ਸਾਰੇ ਰੋਡ ਸ਼ਾਮਲ ਕੀਤੇ ਗਏ ਹਨ ਜਿਨ੍ਹਾਂ ਦੀ ਹਾਲਤ ਬਹੁਤ ਹੀ ਖਸਤਾ ਸੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਨੂੰ ਸੜਕਾਂ ਦੇ ਨਵਨਿਰਮਾਣ ਕਰਨ ਦਾ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਵੱਲੋਂ ਬਹੁਤ ਹੀ ਵੱਡਾ ਤੋਹਫਾ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਪੁਲਸ ਹੱਥ ਲੱਗੀ ਵੱਡੀ ਸਫਲਤਾ! ਹਥਿਆਰਾਂ ਤੇ ਨਕਲੀ ਕਰੰਸੀ ਸਣੇ ਇਕ ਗ੍ਰਿਫਤਾਰ
NEXT STORY