ਜਲੰਧਰ (ਧਵਨ)–ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਸ ਨੇ ਮੰਗਲਵਾਰ ਅਪਰਾਧਕ ਪਿਛੋਕੜ ਵਾਲੇ ਵਿਅਕਤੀਆਂ ਨਾਲ ਸਬੰਧਤ 206 ਥਾਵਾਂ ’ਤੇ ਵੱਡੇ ਪੱਧਰ ’ਤੇ ਘੇਰਾਬੰਦੀ ਕਰਕੇ ਜਾਂਚ ਕੀਤੀ। ਛਾਪੇਮਾਰੀ ’ਚ 100 ਤੋਂ ਵੱਧ ਇੰਸਪੈਕਟਰਾਂ ਅਤੇ ਸਬ-ਇੰਸਪੈਕਟਰਾਂ ਅਤੇ ਹੋਰ ਜਵਾਨਾਂ ਨੇ ਹਿੱਸਾ ਲਿਆ।
ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਦੀਆਂ ਹਦਾਇਤਾਂ ’ਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਸਵੇਰੇ 7 ਵਜੇ ਤੋਂ ਲੈ ਕੇ 10 ਵਜੇ ਤਕ ਇਕੱਠੀ ਛਾਪੇਮਾਰੀ ਕੀਤੀ ਗਈ। ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦੇ ਹੋਏ ਸਪੈਸ਼ਲ ਡੀ. ਜੀ. ਪੀ. (ਕਾਨੂੰਨ-ਵਿਵਸਥਾ) ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਇਨ੍ਹਾਂ ਛਾਪਿਆਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਜ਼ਰੂਰੀ ਪੁਲਸ ਫੋਰਸ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਗਏ ਸਨ ਤਾਂ ਜੋ ਇਕੋ ਵੇਲੇ ਛਾਪੇਮਾਰੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਛਾਪੇਮਾਰੀ ਦੀ ਇਹ ਯੋਜਨਾ ਕਈ ਵਿਅਕਤੀਆਂ ਤੋਂ ਪੁੱਛਗਿੱਛ ਤੋਂ ਬਾਅਦ ਤਿਆਰ ਕੀਤੀ ਗਈ ਸੀ ਕਿਉਂਕਿ ਕਈ ਸਮਾਜ ਵਿਰੋਧੀ ਅਨਸਰ ਵੱਖ-ਵੱਖ ਥਾਵਾਂ ’ਤੇ ਲੁਕੇ ਹੋਏ ਸਨ।
ਇਹ ਵੀ ਪੜ੍ਹੋ- ਜਲੰਧਰ 'ਚ 7 ਸਾਲਾ ਬੱਚੇ ਨੂੰ 100 ਮੀਟਰ ਤੱਕ ਘੜੀਸਦੀ ਲੈ ਗਈ 'ਥਾਰ', ਪਿਓ ਸਾਹਮਣੇ ਤੜਫ਼-ਤੜਫ਼ ਕੇ ਨਿਕਲੀ ਜਾਨ
ਵਰਣਨਯੋਗ ਹੈ ਕਿ ਸਮਾਜ ਵਿਰੋਧੀ ਅਨਸਰਾਂ ਦੇ ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕਰਨ ਲਈ ਇੰਸਪੈਕਟਰਾਂ ਤੇ ਸਬ-ਇੰਸਪੈਕਟਰਾਂ ਦੀ ਅਗਵਾਈ ’ਚ ਪੰਜਾਬ ਪੁਲਸ ਦੀਆਂ 115 ਦੇ ਲਗਭਗ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ। ਸਪੈਸ਼ਲ ਡੀ. ਜੀ. ਪੀ. ਨੇ ਕਿਹਾ ਕਿ ਪੁਲਸ ਟੀਮਾਂ ਨੇ ਇਨ੍ਹਾਂ ਸ਼ਰਾਰਤੀ ਅਨਸਰਾਂ ਨਾਲ ਸਬੰਧਤ ਘਰਾਂ ਤੇ ਹੋਰ ਥਾਵਾਂ ’ਤੇ ਜਾ ਕੇ ਡੂੰਘਾਈ ਨਾਲ ਜਾਂਚ ਕੀਤੀ ਅਤੇ ਉਨ੍ਹਾਂ ਦੇ ਮੋਬਾਇਲ ਫੋਨਾਂ ਅਤੇ ਹੋਰ ਇਲੈਕਟ੍ਰਾਨਿਕ ਸਮੱਗਰੀਆਂ ਤੋਂ ਡਾਟਾ ਵੀ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ- ਦੋ ਭਰਾਵਾਂ ਵੱਲੋਂ ਬਿਆਸ ਦਰਿਆ 'ਚ ਛਾਲ ਮਾਰਨ ਦੇ ਮਾਮਲੇ 'ਚ ਘਿਰੇ SHO ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕ ਭਾਰੀ ਪਰੇਸ਼ਾਨੀ 'ਚ ਫਸੇ, ਜਾਣੋ ਕੀ ਹੈ ਪੂਰਾ ਮਾਮਲਾ
NEXT STORY