ਮਾਨਸਾ, (ਸੰਦੀਪ ਮਿੱਤਲ)- ਮਾਨਸਾ ਜ਼ਿਲੇ ਅੰਦਰ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ ਵਧਣ ਨਾਲ ਲੋਕਾਂ 'ਚ ਸਹਿਮ ਦਾ ਮਾਹੌਲ ਹੈ। ਅੱਜ ਜ਼ਿਲੇ ਅੰਦਰ 21 ਕੇਸ ਕੋਰੋਨਾ ਪਾਜ਼ੇਟਿਵ ਆਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ ਕੈਂਚੀਆਂ ਦੇ 4, ਪਿੰਡ ਚਕੇਰੀਆਂ ਦੇ 3, ਪਿੰਡ ਫਫੜੇ ਭਾਈਕੇ ਦਾ ਇਕ ਵਿਅਕਤੀ, ਪਿੰਡ ਬਹਾਦਰਪੁਰ ਦਾ ਇਕ, 9 ਪੁਲਸ ਮੁਲਾਜ਼ਮ ਅਤੇ 2 ਬੱਚਿਆਂ ਸਮੇਤ 3 ਹੋਰ ਮਰੀਜ਼ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਸਿਵਲ ਸਰਜਨ ਡਾ. ਲਾਲ ਚੰਦ ਠੁਕਰਾਲ ਨੇ ਕਿਹਾ ਕਿ ਜ਼ਿਲੇ ਦੇ ਜ਼ਿਆਦਾਤਰ ਕੋਰੋਨਾ ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਬਚਣ ਲਈ ਸਾਵਧਾਨੀਆਂ ਜਿਵੇਂ ਮਾਸਕ ਪਾ ਕੇ ਰੱਖਣਾ, ਵਾਰ-ਵਾਰ ਹੱਥ ਧੋਣਾ, ਸੋਸ਼ਲ ਡਿਸਟੈਂਸ ਦਾ ਪਾਲਣ ਕਰਨਾ ਆਦਿ ਯਕੀਨੀ ਬਣਾਇਆ ਜਾਵੇ ਤਾਂ ਕਿ ਮਿਸ਼ਨ ਫਤਿਹ ਨੂੰ ਕਾਮਯਾਬ ਕੀਤਾ ਜਾ ਸਕੇ।
ਮਾਨਸਾ ਦੇ ਜ਼ਿਲਾ ਕੋਰੋਨਾ ਸੈਂਪਲਿੰਗ ਅਫਸਰ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਕੋਰੋਨਾ ਪਾਜ਼ੇਟਿਵਾਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ੱਕੀ ਵਿਅਕਤੀਆਂ ਦੀ ਲਗਾਤਾਰ ਸੈਂਪਲਿੰਗ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਇਕਾਂਤਵਾਸ ਕੀਤਾ ਜਾ ਰਿਹਾ ਹੈ।
ਸਿਹਤ ਵਿਭਾਗ ਮਰੀਜ਼ਾਂ ਦੀ ਸੈਂਪਲਿੰਗ 'ਚ ਜੁਟਿਆ
ਪੰਜਾਬ ਸਰਕਾਰ ਵਲੋਂ ਕੋਵਿਡ-19 ਨਾਲ ਨਜਿੱਠਣ ਦੇ ਮੱਦੇਨਜ਼ਰ ਮਿਸ਼ਨ ਫਤਿਹ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ੱਕੀ ਮਰੀਜ਼ਾਂ ਦੀ ਤਲਾਸ਼, ਇਕਾਂਤਵਾਸ ਅਤੇ ਸ਼ੱਕੀ ਮਰੀਜ਼ਾਂ ਦੀ ਜਾਂਚ ਲਈ ਲਗਾਤਾਰ ਟੈਸਟਿੰਗ ਕੀਤੀ ਜਾ ਰਹੀ ਹੈ। ਕੋਵਿਡ-19 ਖਿਲਾਫ ਜੰਗ 'ਚ ਮੁਹਰਲੀਆਂ ਕਤਾਰਾਂ 'ਚ ਕੰਮ ਕਰ ਰਹੇ ਸੈਂਪਲਿੰਗ ਟੀਮ ਦੇ ਜ਼ਿਲਾ ਇੰਚਾਰਜ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਡਾ. ਅਰਸ਼ਦੀਪ ਸਿੰਘ ਅਤੇ ਡਾ. ਵਿਸ਼ਵਜੀਤ ਸਿੰਘ ਦੀਆਂ ਟੀਮਾਂ ਨੇ ਵਿਸ਼ੇਸ਼ ਤੌਰ 'ਤੇ ਮਾਨਸਾ ਜ਼ਿਲੇ ਅੰਦਰ ਪਿੰਡਾਂ ਅਤੇ ਸ਼ਹਿਰਾਂ 'ਚ ਜਾ ਕੇ ਰਿਕਾਰਡ ਸੈਂਪਲਿੰਗ ਕਰ ਰਹੀ ਹੈ। ਅੱਜ ਸਿਹਤ ਵਿਭਾਗ ਦੀਆਂ ਟੀਮਾਂ ਨੇ ਜ਼ਿਲਾ ਮਾਨਸਾ 'ਚ 150 ਦੇ ਕਰੀਬ ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ।
ਪੇਂਡੂ ਇਲਾਕਿਆਂ ’ਚ ਲਾਹਣ ਫੜਨ ਤੱਕ ਸੀਮਤ ਹੋਈ ਪੁਲਸ ਦੀ ਕਾਰਵਾਈ
NEXT STORY