ਪਠਾਨਕੋਟ— ਇੱਥੋ ਦੇ ਮੁਹਲੇ ਘਰਥੌਲੀ 'ਚ ਅੱਜ ਸ਼ਾਮ ਇਕ ਲੜਕੇ ਨੇ ਘਰ ਦੇ ਪੱਖੇ ਨਾਲ ਫਾਹਾ ਕੇ ਆਤਮ ਹੱਤਿਆ ਕਰ ਦਿੱਤੀ। ਮ੍ਰਿਤਕ ਲੜਕੇ ਦੀ ਪਛਾਣ ਉਮੰਗ ਸੈਨੀ (21) ਪੁਤਰ ਰਾਜ ਕੁਮਾਰ ਨਿਵਾਸੀ ਮੁਹਲਾ ਘਰਥੌਲੀ ਦੇ ਰੂਪ 'ਚ ਹੋਈ ਹੈ। ਪੁਲਸ ਨੇ ਲੜਕੇ ਦੀ ਲਾਸ਼ ਬਰਾਮਦ ਕਰਦੇ ਹੋਏ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਪਹੁੰਚਾ ਦਿੱਤਾ ਹੈ। ਉੱਥੇ ਹੀ ਪੁਲਸ ਨੇ ਪਰਿਵਾਰਿਕਾਂ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 175 ਦੇ ਤਹਿਤ ਕਾਰਵਾਈ ਕੀਤੀ ਹੈ। ਘਟਨਾ ਸਮੇਂ ਮ੍ਰਿਤਕ ਦੀ ਮਾਂ ਰਿਸ਼ਤੇਦਾਰਾਂ ਦੇ ਘਰ ਗਈ ਹੋਈ ਸੀ। ਬੁੱਧਵਾਰ ਸ਼ਾਮ ਜਦੋਂ ਉਹ ਆਪਣੇ ਘਰ ਵਾਪਸ ਪਰਤੀ ਤਾਂ ਉਨ੍ਹਾਂ ਦਾ ਬੇਟੇ (ਉਮੰਗ) ਨੇ ਦਰਵਾਜ਼ਾ ਨਹੀਂ ਖੋਲਿਆ। ਜਿਸ ਤੋਂ ਬਾਅਦ ਉਹ ਨੇੜੇ ਤੇੜੇ ਦੇ ਲੋਕਾਂ ਦੀ ਮਦਦ ਨਾਲ ਦਰਵਾਜ਼ਾ ਤੋੜ ਕੇ ਘਰ 'ਚ ਗਈ ਜਿਸ ਤੋਂ ਬਾਅਦ ਉਮੰਗ ਘਰ ਦੇ ਇਕ ਕਮਰੇ 'ਚ ਪੱਖੇ ਨਾਲ ਲਟਕਦਾ ਹੋਇਆ ਮਿਲਿਆ। ਉਨ੍ਹਾਂ ਨੇ ਦੱਸਿਆ ਕਿ ਉਮੰਗ ਗ੍ਰੇਜੂਏਸ਼ਨ ਦੇ ਦੂਜੇ ਸਾਲ ਦਾ ਵਿਦਿਆਰਥੀ ਸੀ।
ਇਸ ਬਾਰੇ 'ਚ ਜਾਣਕਾਰੀ ਦਿੰਦੇ ਹੋਏ ਥਾਣਾ ਡਿਵੀਜ਼ਨ ਨੰਬਰ ਇਕ ਦੇ ਇੰਚਾਰਜ ਨੇ ਕਿਹਾ ਕਿ ਮ੍ਰਿਤਕ ਦੇ ਮਾਤਾ ਪਿਤਾ 'ਚ ਅਕਸਰ ਲੜਾਈ ਝਗੜਾ ਹੁੰਦਾ ਰਹਿੰਦਾ ਸੀ ਅਤੇ ਪਿਛਲੇ 9 ਮਹੀਨੇ ਤੋਂ ਮ੍ਰਿਤਕ ਆਪਣੇ ਪਿਤਾ ਘਰ ਨਹੀਂ ਆਇਆ ਜਿਸ ਦੇ ਚੱਲਦੇ ਮ੍ਰਿਤਕ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ ਜਿਸ ਦੇ ਚੱਲਦੇ ਅੱਜ ਉਸ ਨੇ ਆਤਮ ਹੱਤਿਆ ਕਰ ਲਈ ਉਨ੍ਹਾਂ ਨੇ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਅਨੁਸਾਰ ਧਾਰਾ 174 ਦੇ ਤਹਿਤ ਮਾਮਲਾ ਦਰਜ ਕਰਦੇ ਹੋਏ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਗੈਂਗਸਟਰਾਂ ਦੀਆਂ ਵਧਦੀਆਂ ਗਤੀਵਿਧੀਆਂ ਨੂੰ ਵੇਖਦੇ ਹੋਏ ਸੂਬੇ ਭਰ 'ਚ ਜਾਰੀ ਅਲਰਟ
NEXT STORY