ਬਠਿੰਡਾ(ਵਰਮਾ) : ਪੰਜਾਬ 'ਚ ਆਏ ਦਿਨ ਕੋਈ ਨਾ ਕੋਈ ਨੌਜਵਾਨ ਨਸ਼ੇ ਦੀ ਬਲੀ ਚੜ੍ਹਦਾ ਹੈ। ਮਿਲੀ ਜਾਣਕਾਰੀ ਮੁਤਾਬਕ ਬਠਿੰਡਾ ਦੇ 21 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਸਿਵਲ ਹਸਪਤਾਲ ’ਚੋਂ ਲਾਸ਼ ਨੂੰ ਜ਼ਬਰਦਸਤੀ ਮੋਢੇ ’ਤੇ ਰੱਖ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਘਰ ’ਚ ਚਿੱਟਾ ਦਾ ਟੀਕਾ ਲਗਾਉਂਦੇ ਸਮੇਂ ਨੌਜਵਾਨ ਬੇਹੋਸ਼ ਹੋ ਗਿਆ, ਉਸ ਦੇ ਕੋਲ ਇਕ ਸਰਿੰਜ ਅਤੇ ਟੀਕਾ ਵੀ ਪਿਆ ਸੀ। ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਮੌਕੇ ’ਤੇ ਪੁੱਜੀ ਅਤੇ ਬੇਹੋਸ਼ੀ ਦੀ ਹਾਲਤ ’ਚ ਪਏ ਨੌਜਵਾਨ ਨੂੰ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਿਊਟੀ ’ਤੇ ਮੌਜੂਦ ਈ.ਐੱਮ. ਓ. ਨੇ ਨੌਜਵਾਨ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਇਹ ਵੀ ਪੜ੍ਹੋ- ਭੋਗਪੁਰ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼, ਦੋਸ਼ੀ ਕਾਬੂ
ਇਸ ਤੋਂ ਬਾਅਦ ਨੌਜਵਾਨ ਦੇ ਪਰਿਵਾਰਕ ਮੈਂਬਰਾਂ ’ਚੋਂ ਉਸਦਾ ਪਿਤਾ ਤੇ ਭਰਾ ਵੀ ਹਸਪਤਾਲ ਪਹੁੰਚ ਗਏ, ਜਿਵੇਂ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਮੁੰਡੇ ਦੀ ਮੌਤ ਹੋ ਗਈ ਹੈ, ਤਾਂ ਉਨ੍ਹਾਂ ਨੇ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕੀਤਾ ਅਤੇ ਲਾਸ਼ ਐਂਬੂਲੈਂਸ ’ਚੋਂ ਕੱਢ ਕੇ ਮੋਢੇ ’ਤੇ ਰੱਖ ਕੇ ਬਾਹਰੋਂ ਟੈਂਪੂ ਲੈ ਕੇ ਫ਼ਰਾਰ ਹੋ ਗਏ। ਡਾਕਟਰਾਂ ਨੇ ਮਾਮਲੇ ਦੀ ਸੂਚਨਾ ਸਿਵਲ ਹਸਪਤਾਲ ਦੀ ਪੁਲਸ ਚੌਂਕੀ ਅਤੇ ਥਾਣਾ ਕੈਨਾਲ ਕਾਲੋਨੀ ਦੀ ਪੁਲਸ ਨੂੰ ਦਿੱਤੀ, ਜਿਨ੍ਹਾਂ ਨੇ ਮ੍ਰਿਤਕ ਦੇ ਘਰ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਅਤੇ ਉਸ ਦੀ ਲਾਸ਼ ਨੂੰ ਦੁਬਾਰਾ ਸਿਵਲ ਹਸਪਤਾਲ ਲਿਆਂਦਾ। ਸਟਾਫ਼ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ’ਚ ਭੇਜ ਦਿੱਤਾ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਵਹਿਸ਼ੀ ਦਰਿੰਦੇ ਨੇ ਚੱਲੀ ਘਟੀਆ ਚਾਲ, ਇੰਝ ਸਾਹਮਣੇ ਆਈ ਅਸਲ ਕਰਤੂਤ
NEXT STORY