ਮਾਛੀਵਾੜਾ ਸਾਹਿਬ (ਟੱਕਰ) : ਪੰਜਾਬ ਸਰਕਾਰ ਦੇ ਸਿਹਤ ਮਹਿਕਮੇ ਵੱਲੋਂ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਵਿਅਕਤੀਆਂ ਅਤੇ ਕੋਰੋਨਾ ਮਹਾਮਾਰੀ ਦੌਰਾਨ ਮੋਹਰੀ ਕਤਾਰ 'ਚ ਕੰਮ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਲਈ ਸਰਕਾਰੀ ਹਸਪਤਾਲਾਂ 'ਚ ਜਾਂਚ ਸ਼ੁਰੂ ਕੀਤੀ ਹੈ, ਜਿਸ ਤਹਿਤ ਮਾਛੀਵਾੜਾ ਦੇ ਮੁੱਢਲੇ ਸਿਹਤ ਕੇਂਦਰ 'ਚ ਵੀ ਕੋਰੋਨਾ ਦੇ ਸੈਂਪਲ ਲਏ ਜਾ ਰਹੇ ਹਨ। ਐਸ. ਐਮ. ਓ. ਡਾ. ਜਸਪ੍ਰੀਤ ਕੌਰ ਨੇ ਦੱਸਿਆ ਕਿ 30 ਮਈ ਤੋਂ ਮਾਛੀਵਾੜਾ ਮੁੱਢਲੇ ਸਿਹਤ ਕੇਂਦਰ ’ਚ ਕੋਰੋਨਾ ਦੇ ਟੈਸਟ ਸ਼ੁਰੂ ਕਰ ਦਿੱਤੇ ਗਏ ਸਨ ਅਤੇ ਹੁਣ ਤੱਕ ਸਿਹਤ ਮਹਿਕਮੇ ਦੀ ਟੀਮ ਨੇ 298 ਵਿਅਕਤੀਆਂ ਦੇ ਟੈਸਟ ਕੀਤੇ, ਜਿਨ੍ਹਾਂ 'ਚ ਸਰਕਾਰੀ ਮੁਲਾਜ਼ਮ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ : ਪੰਜਾਬ ਨੂੰ DSP ਅਹੁਦਿਆਂ ਦੀ ਸੀਨੀਅਰਤਾ ਸੂਚੀ ਸਬੰਧੀ ਅਦਾਲਤ ਵੱਲੋਂ ਨੋਟਿਸ ਜਾਰੀ
ਉਨ੍ਹਾਂ ਦੱਸਿਆ ਕਿ ਮਾਛੀਵਾੜਾ ਦੇ ਲੋਕਾਂ ਲਈ ਰਾਹਤ ਭਰੀ ਖਬਰ ਹੈ ਕਿ 218 ਨਮੂਨਿਆਂ ਦੇ ਜੋ ਨਤੀਜੇ ਆਏ ਹਨ, ਉਹ ਸਾਰੇ ਨੈਗੇਟਿਵ ਪਾਏ ਗਏ ਹਨ ਜਦੋਂ ਕਿ 80 ਨਮੂਨਿਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਐਸ. ਐਮ. ਓ. ਨੇ ਦੱਸਿਆ ਕਿ ਸਿਹਤ ਮਹਿਕਮੇ ਵੱਲੋਂ ਰੋਜ਼ਾਨਾ 50 ਵਿਅਕਤੀਆਂ ਦੇ ਕੋਰੋਨਾ ਟੈਸਟ ਲਏ ਜਾਂਦੇ ਹਨ। ਇਸ ਲਈ ਜੋ ਵੀ ਵਿਅਕਤੀ ਆਪਣਾ ਟੈਸਟ ਕਰਵਾਉਣਾ ਚਾਹੁੰਦਾ ਹੈ, ਉਹ ਮੁੱਢਲੇ ਸਿਹਤ ਕੇਂਦਰ ਵਿਖੇ ਆ ਕੇ ਸਿਹਤ ਮਹਿਕਮੇ ਦੇ ਮੁਲਾਜ਼ਮਾਂ ਕੋਲਲ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।
ਇਹ ਵੀ ਪੜ੍ਹੋ : ਨਵੀਂ ਐਕਸਾਈਜ਼ ਪਾਲਿਸੀ 'ਚ ਲਾਗੂ ਰਹੇਗਾ ਕੋਵਿਡ ਤੇ ਗਊ ਸੈੱਸ
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਇੱਕੋ ਪਰਿਵਾਰ ਦੇ 4 ਜੀਆਂ 'ਚ ਕੋਰੋਨਾ ਦੀ ਪੁਸ਼ਟੀ
ਪਾਵਰ ਨਿਗਮ ਮੈਨੇਜਮੈਂਟ 'ਚ ਵੱਡੇ ਪੱਧਰ 'ਤੇ ਬਦਲਾਅ, ਅੱਜ ਜਾਰੀ ਹੋ ਜਾਵੇਗੀ ਸੂਚੀ
NEXT STORY