ਫਤਿਹਗੜ੍ਹ ਸਾਹਿਬ (ਅਰੋੜਾ) : ਫਤਿਹਗੜ੍ਹ ਸਾਹਿਬ 'ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਬੁੱਧਵਾਰ ਨੂੰ ਜ਼ਿਲ੍ਹੇ ਅੰਦਰ 20 ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ ਨਵੇਂ ਕੇਸਾਂ 'ਚ 8 ਮਰੀਜ਼ ਖੇੜੀ ਨੌਧਾ ਸਿੰਘ ਇਲਾਕੇ ਦੇ ਦੱਸੇ ਜਾ ਰਹੇ ਹਨ। ਸੂਤਰਾਂ ਮੁਤਾਬਕ ਖੇੜੀ ਨੌਧਾ ਸਿੰਘ 'ਚ ਤਾਇਨਾਤ 7 ਪੁਲਸ ਮੁਲਾਜ਼ਮਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।
ਇਹ ਵੀ ਪੜ੍ਹੋ : ਮੋਗਾ 'ਚ ਹਫ਼ਤੇ ਅੰਦਰ ਜ਼ੁਰਮ ਦੀ ਚੌਥੀ ਵਾਰਦਾਤ, ਦਿਨ-ਦਿਹਾੜੇ ਲੁੱਟਿਆ ਜਿਮੀਂਦਾਰ
ਫਿਲਹਾਲ ਸਿਹਤ ਮਹਿਕਮੇ ਦੀ ਟੀਮ ਵੱਲੋਂ ਕੋਰੋਨਾ ਪੀੜਤ ਲੋਕਾਂ ਦੇ ਸੰਪਰਕ 'ਚ ਆਏ ਵਿਅਕਤੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਅਤੇ ਪੀੜਤ ਮਰੀਜ਼ਾਂ ਨੂੰ ਆਈਸੋਲੇਟ ਕੀਤਾ ਜਾ ਰਿਹਾ ਹੈ। ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : 16 ਸਾਲ ਪਹਿਲਾਂ ਵਿਆਹੇ ਜੋੜੇ ਦੀ ਆਪਸ 'ਚ ਨਾ ਨਿਭੀ, ਲੜਾਈ ਇਸ ਹੱਦ ਤੱਕ ਪੁੱਜੀ ਕਿ...
ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਤਾਜ਼ਾ ਅੰਕੜਿਆਂ ਮੁਤਾਬਕ ਸੂਬੇ ਅੰਦਰ ਕੁੱਲ ਕੋਰੋਨਾ ਪੀੜਤ ਮਰੀਜਾਂ ਦੀ ਗਿਣਤੀ 10900 ਨੂੰ ਪਾਰ ਕਰ ਗਈ ਹੈ, ਜਦੋਂ ਕਿ ਸੂਬੇ ਅੰਦਰ ਇਸ ਸਮੇਂ 3200 ਦੇ ਕਰੀਬ ਸਰਗਰਮ ਮਾਮਲੇ ਚੱਲ ਰਹੇ ਹਨ। ਇਸ ਤੋਂ ਇਲਾਵਾ 7400 ਤੋਂ ਉਪਰ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ, ਜਦੋਂ ਕਿ ਕੋਰੋਨਾ ਕਾਰਨ 260 ਤੋਂ ਉੱਪਰ ਮੌਤਾਂ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ : ਹੁਣ GMCH-32 'ਚ ਵੀ ਹੋ ਸਕੇਗੀ 'ਓਪਨ ਹਾਰਟ ਸਰਜਰੀ', ਮਸ਼ੀਨ ਇੰਸਟਾਲ
ਜਲੰਧਰ ਜ਼ਿਲ੍ਹੇ 'ਚ 'ਕੋਰੋਨਾ' ਦੇ 40 ਨਵੇਂ ਮਾਮਲੇ ਆਏ ਸਾਹਮਣੇ
NEXT STORY