ਜ਼ੀਰਕਪੁਰ (ਅਵਤਾਰ ਧੀਮਾਨ) - ਲੋਹਗੜ੍ਹ ’ਚ ਇਨਸਾਨੀਅਤ ਨੂੰ ਸ਼ਰਮਸ਼ਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਕਿਸੇ ਅਣਪਛਾਤੇ ਵਿਅਕਤੀ ਵੱਲੋਂ ਗਲੀ ’ਚ ਰਹਿੰਦੇ 22 ਕਤੂਰਿਆਂ ਨੂੰ ਲੱਡੂਆਂ ’ਚ ਜ਼ਹਿਰ ਮਿਲਾ ਕੇ ਖਵਾ ਦਿੱਤਾ ਗਿਆ, ਜਿਸ ਤੋਂ ਬਾਅਦ ਉਹ ਤੜਫਣ ਲੱਗ ਪਏ। ਹੁਣ ਤੱਕ 5 ਕਤੂਰਿਆਂ ਦੀ ਮੌਤ ਹੋ ਚੁੱਕੀ ਹੈ ਜਦਕਿ ਬਾਕੀਆਂ ਦਾ ਇਲਾਜ ਜਾਰੀ ਹੈ ਤੇ ਕੁਝ ਦੀ ਹਾਲਤ ਹਾਲੇ ਵੀ ਨਾਜ਼ੁਕ ਦੱਸੀ ਜਾ ਰਹੀ ਹੈ।
ਕਾਫ਼ੀ ਸਮੇਂ ਤੋਂ ਇਨ੍ਹਾਂ ਬੇਸਹਾਰਾ ਕੁੱਤਿਆਂ ਦੀ ਦੇਖਭਾਲ ਕਰ ਰਹੇ ਸੁਖਰਾਜ ਸਿੰਘ ਨੇ ਮਾਮਲੇ ਦੀ ਤੁਰੰਤ ਜਾਣਕਾਰੀ ‘ਰੱਬ ਦੇ ਜੀਵ’ ਸੰਸਥਾ ਨੂੰ ਦਿੱਤੀ। ਸੰਸਥਾ ਦੀ ਟੀਮ ਮੀਨਾਕਸ਼ੀ ਮਲਿਕ ਦੀ ਅਗਵਾਈ ਹੇਠ ਮੌਕੇ ’ਤੇ ਪਹੁੰਚੀ ਤੇ ਤੁਰੰਤ ਇਲਾਜ ਸ਼ੁਰੂ ਕੀਤਾ ਗਿਆ।
ਮੀਨਾਕਸ਼ੀ ਮਲਿਕ ਅਨੁਸਾਰ ਕਤੂਰਿਆਂ ਦੀ ਹਾਲਤ ਗੰਭੀਰ ਹੋਣ ਕਾਰਨ ਮੌਕੇ ’ਤੇ ਹੀ ਉਨ੍ਹਾਂ ਨੂੰ ਗੁਲੂਕੋਜ਼ ਲਗਾਇਆ ਗਿਆ ਤਾਂ ਜੋ ਜ਼ਹਿਰ ਦੇ ਪ੍ਰਭਾਵ ਨੂੰ ਘਟਾਇਆ ਜਾ ਸਕੇ। ਕੁਝ ਹੱਦ ਤੱਕ ਹਾਲਤ ਸਥਿਰ ਹੋਣ ਤੋਂ ਬਾਅਦ ਪ੍ਰਭਾਵਿਤ ਕਤੂਰਿਆਂ ਨੂੰ ਸੰਸਥਾ ਦੇ ਮੋਹਾਲੀ ਸਥਿਤ ਸੈਂਟਰ ’ਚ ਸ਼ਿਫਟ ਕਰ ਦਿੱਤਾ ਗਿਆ ਹੈ, ਜਿੱਥੇ ਵੈਟਰਨਰੀ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਮਾਮਲੇ ਦੀ ਲਿਖਤੀ ਸ਼ਿਕਾਇਤ ਪੁਲਸ ਨੂੰ ਦੇ ਦਿੱਤੀ ਗਈ ਹੈ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਕਤੂਰਿਆਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਤਾਂ ਜੋ ਮੌਤ ਦੇ ਅਸਲ ਕਾਰਨ ਦੀ ਪੁਸ਼ਟੀ ਹੋ ਸਕੇ ਅਤੇ ਜ਼ਹਿਰ ਦੀ ਕਿਸਮ ਦੀ ਜਾਂਚ ਕੀਤੀ ਜਾ ਸਕੇ।
ਲਾੜੇ ਨੇ ਲਾੜੀ ਉੱਤੋਂ ਵਾਰ ਦਿੱਤੇ ਕਰੋੜਾਂ! ਵੀਡੀਓ ਵਾਇਰਲ
NEXT STORY