ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ 'ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਦਿਨ ਸ਼ਨੀਵਾਰ ਨੂੰ ਪੰਜਾਬ 'ਚ ਕੋਰੋਨਾ ਦੇ 225 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 8 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 173084 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 5609 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 19180 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 225 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 4463437 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।
ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ ਵਿਚ ਕੋਰੋਨਾ ਦੇ ਮਰੀਜ਼ਾਂ ਵਿਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਹੈ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 32, ਜਲੰਧਰ 26, ਪਟਿਆਲਾ 12, ਐਸ. ਏ. ਐਸ. ਨਗਰ 38, ਅੰਮ੍ਰਿਤਸਰ 11, ਗੁਰਦਾਸਪੁਰ 4, ਬਠਿੰਡਾ 27, ਹੁਸ਼ਿਆਰਪੁਰ 7, ਫਿਰੋਜ਼ਪੁਰ 1, ਪਠਾਨਕੋਟ 1, ਸੰਗਰੂਰ 4, ਕਪੂਰਥਲਾ 7, ਫਰੀਦਕੋਟ 10, ਸ੍ਰੀ ਮੁਕਤਸਰ ਸਾਹਿਬ 7, ਫਾਜ਼ਿਲਕਾ 3, ਮੋਗਾ 5, ਰੋਪੜ 9, ਫਤਿਹਗੜ੍ਹ ਸਾਹਿਬ 1, ਬਰਨਾਲਾ 6, ਤਰਨਤਾਰਨ 1, ਐਸ. ਬੀ. ਐਸ. ਨਗਰ 12 ਅਤੇ ਮਾਨਸਾ ਤੋਂ 1 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।
ਉੱਥੇ ਹੀ ਸੂਬੇ 'ਚ ਅੱਜ 8 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋ ਗਈ। ਜਿਨ੍ਹਾਂ 'ਚ ਅੰਮ੍ਰਿਤਸਰ 2, ਗੁਰਦਾਸਪੁਰ 1, ਹੁਸ਼ਿਆਰਪੁਰ 1, ਜਲੰਧਰ 1 ਅਤੇ ਲੁਧਿਆਣਾ 'ਚ 3 ਦੀ ਕੋਰੋਨਾ ਕਾਰਨ ਮੌਤ ਹੋਈ ਹੈ।
ਕਿਸਾਨ ਸੰਘਰਸ਼ ਨੂੰ ਕੇਸਰੀ ਨਿਸ਼ਾਨ ਦਾ ਮੁੱਦਾ ਬਣਾਉਣਾ ਮੰਦਭਾਗਾ : ਬੀਬੀ ਜਗੀਰ ਕੌਰ
NEXT STORY