ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)- ਸੰਗਰੂਰ ਪੁਲਸ ਨੇ ਵੱਖ-ਵੱਖ ਕੇਸਾਂ 'ਚ 226 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕੀਤੀ। ਜਾਣਕਾਰੀ ਦਿੰਦਿਆਂ ਐੈੱਸ. ਐੱਸ. ਪੀ. ਸੰਗਰੂਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਸਿਟੀ ਅਹਿਮਦਗੜ੍ਹ ਦੇ ਸਹਾਇਕ ਥਾਣੇਦਾਰ ਸੁਭਾਸ਼ ਚੰਦ ਨੇ ਬਿੱਲੂ ਦੀ ਚੱਕੀ ਨੇੜੇ ਰਾਜਿੰਦਰ ਚੌਹਾਨ ਪੁੱਤਰ ਸ਼ਿਵਦਾਨ ਵਾਸੀ ਵਾਰਡ ਨੰਬਰ 4 ਨੂੰ ਕਾਬੂ ਕਰ ਕੇ ਉਸ ਕੋਲੋਂ 35 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਸਿਟੀ ਅਹਿਮਦਗੜ੍ਹ ਦੇ ਸਹਾਇਕ ਥਾਣੇਦਾਰ ਗੁਰਜੰਟ ਸਿੰਘ ਨੇ ਜਗੈੜਾ ਚੁੰਗੀ ਅਹਿਮਦਗੜ੍ਹ ਤੋਂ ਜੋਨੀ ਪੁੱਤਰ ਸ਼ਿਵਦਾਨ ਵਾਸੀ ਵਾਰਡ ਨੰਬਰ 4 ਤੋਂ 35 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕੀਤੀਆਂ। ਥਾਣਾ ਸਦਰ ਸੁਨਾਮ ਦੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਕਬੀਰ ਸਿੰਘ ਉਰਫ ਬੋਘਾ ਪੁੱਤਰ ਸਤਪਾਲ ਸਿੰਘ ਵਾਸੀ ਉਪਲੀ ਦੇ ਘਰ ਰੇਡ ਕਰ ਕੇ 108 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਬਰਾਮਦ ਕੀਤੀਆਂ, ਜਦੋਂਕਿ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਸਿਟੀ ਸੁਨਾਮ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ 48 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕੀਤੀਆਂ। ਮੁਲਜ਼ਮ ਦੀ ਪਛਾਣ ਕਰਮਜੀਤ ਸਿੰਘ ਉਰਫ ਕੰਮੂ ਪੁੱਤਰ ਮੱਘਰ ਸਿੰਘ ਵਾਸੀ ਮਾਤਾ ਮੋਦੀ ਚੌਕ ਸੁਨਾਮ ਵਜੋਂ ਹੋਈ, ਜਿਸ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਮਿੰਨੀ ਟੈਂਪੂ ਟਰਾਂਸਪੋਰਟ ਯੂਨੀਅਨ ਨੇ ਕੱਢਿਆ ਰੋਸ ਮਾਰਚ
NEXT STORY