ਚੰਡੀਗੜ੍ਹ (ਅਸ਼ਵਨੀ) : ਚੰਡੀਗੜ੍ਹ ਪ੍ਰਸ਼ਾਸਨ ਵਲੋਂ ਜਨਮ ਅਸ਼ਟਮੀ ਦੇ ਤਿਓਹਾਰ ਨੂੰ ਮੁੱਖ ਰੱਖਦਿਆਂ 23 ਅਗਸਤ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਸਰਕਾਰੀ ਦਫਤਰ, ਬੋਰਡ, ਕਾਰਪੋਰੇਸ਼ਨ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 24 ਅਗਸਤ ਨੂੰ ਜਨਮ ਅਸ਼ਟਮੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ 24 ਦੀ ਬਜਾਏ 23 ਅਗਸਤ ਨੂੰ ਇਹ ਛੁੱਟੀ ਹੋਵੇਗੀ। ਇਸ ਤੋਂ ਇਲਾਵਾ ਪੰਜਾਬ ਯੂਨੀਵਰਸਿਟੀ ਵਲੋਂ ਵੀ 23 ਅਗਸਤ ਨੂੰ ਹੀ ਚੰਡੀਗੜ੍ਹ ਅਤੇ ਪੰਜਾਬ ਦੇ ਸਮੂਹ ਵਿੱਦਿਅਕ ਅਦਾਰਿਆਂ 'ਚ ਛੁੱਟੀ ਦਾ ਐਲਾਨ ਕੀਤਾ ਹੈ, ਜਦੋਂ ਕਿ ਪੰਜਾਬ ਸਰਕਾਰ ਵਲੋਂ ਅਜੇ ਇਸ ਸਬੰਧੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੀ ਗਈ ਹੈ।
ਆਸਟਰੀਆ 'ਚ ਸਿੱਖ ਦੀ ਦਸਤਾਰ ਨੂੰ ਨਿਸ਼ਾਨਾ ਬਣਾ ਕੇ ਨਸਲੀ ਹਮਲਾ ਕਰਨਾ ਮੰਦਭਾਗਾ : ਗਿ. ਹਰਪ੍ਰੀਤ ਸਿੰਘ
NEXT STORY