ਪਟਿਆਲਾ, (ਪਰਮੀਤ)- ਜ਼ਿਲ੍ਹੇ ’ਚ ਅੱਜ 23 ਕੋਰੋਨਾ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ 1495 ਰਿਪੋਰਟਾਂ ’ਚੋਂ 23 ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਅੱਜ 47 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ। ਜ਼ਿਲ੍ਹੇ ’ਚ ਅੱਜ 1 ਕੋਵਿਡ ਪਾਜ਼ੇਟਿਵ ਮਰੀਜ਼ ਦੀ ਮੌਤ ਹੋਣ ਕਾਰਣ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਮੌਤਾਂ ਦੀ ਗਿਣਤੀ 458 ਹੋ ਗਈ ਹੈ, ਜਦਕਿ ਐਕਟਿਵ ਕੇਸਾਂ ਦੀ ਗਿਣਤੀ 373 ਹੈ।
ਸਿਵਲ ਸਰਜਨ ਨੇ ਦੱਸਿਆ ਕਿ ਅੱਜ ਮਿਲੇ 23 ਕੇਸਾਂ ’ਚੋਂ ਪਟਿਆਲਾ ਸ਼ਹਿਰ ਤੋਂ 14, ਰਾਜਪੁਰਾ ਤੋਂ 1, ਸਮਾਣਾ ਤੋਂ 1, ਬਲਾਕ ਭਾਦਸੋਂ ਤੋਂ 3, ਬਲਾਕ ਹਰਪਾਲਪੁਰ ਤੋਂ 1, ਬਲਾਕ ਦੁਧਨਸਾਧਾਂ ਤੋਂ 1 ਅਤੇ ਬਲਾਕ ਕੋਲੀ ਤੋਂ 2 ਕੇਸ ਰਿਪੋਰਟ ਹੋਏ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ 1625 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।
ਕੁੱਲ ਪਾਜ਼ੇਟਿਵ 15283
ਮੌਤਾਂ 458
ਤੰਦਰੁਸਤ ਹੋਏ 14452
ਐਕਟਿਵ 373
‘ਹੁਣ ਖਰੜ ’ਚ ਕੈਪਟਨ ਦੀ ਫੋਟੋ ’ਤੇ ਫੇਰੀ ਗਈ ਸਿਆਹੀ’
NEXT STORY