ਚੰਡੀਗੜ੍ਹ (ਬਿਊਰੋ) : ਪੀਐੱਸਐੱਲਵੀ-ਸੀ 57/ਅਦਿੱਤਯ ਐੱਲ1 ਦੀ ਲਾਂਚ ਦੇ ਗਵਾਹ ਬਣਨ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਲਈ ਰਵਾਨਾ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਅੱਜ ਇਹ ਵਿਦਿਆਰਥੀ ਪੀਐੱਸਐੱਲਵੀ-ਸੀ 57/ਅਦਿੱਤਯ ਐੱਲ1 ਦੀ ਲਾਂਚ ਦੇ ਗਵਾਹ ਬਣਨ ਲਈ ਰਵਾਨਾ ਹੋਏ ਹਨ।
ਇਹ ਵੀ ਪੜ੍ਹੋ : ਭਾਰਤੀ ਫੁੱਟਬਾਲ ਟੀਮ ਦੇ ਕਪਤਾਨ ਸੁਨੀਲ ਛੇਤਰੀ ਬਣੇ ਪਿਤਾ, ਪਤਨੀ ਸੋਨਮ ਨੇ ਦਿੱਤਾ ਬੇਟੇ ਨੂੰ ਜਨਮ
ਸਿੱਖਿਆ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਦਾ ਇਸ ਸਬੰਧੀ ਆਉਣ ਵਾਲਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੇ ਮਨ ਵਿੱਚ ਸਾਇੰਸ ਵਿਸ਼ੇ ਸਬੰਧੀ ਚੇਟਕ ਪੈਦਾ ਕਰਨ ਲਈ ਇਹ ਉਪਰਾਲਾ ਕਰ ਰਹੀ ਹੈ। ਇਸ ਤੋਂ ਪਹਿਲਾਂ ਚੰਦਰਯਾਨ 3 ਤੇ ਪੀਐੱਸਐੱਲਵੀ-ਸੀ 56 ਦੀ ਲਾਂਚ ਮੌਕੇ ਵੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸ੍ਰੀਹਰੀਕੋਟਾ ਗਏ ਸਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣੇ ’ਤੇ ਕੁਲਤਾਰ ਸੰਧਵਾਂ, ਸਤਪਾਲ ਸੋਖੀ ਤੇ ਹੋਰਾਂ ਵੱਲੋਂ ਪਰਿਵਾਰ ਨਾਲ ਦੁੱਖ ਪ੍ਰਗਟ
NEXT STORY