ਰਾਹੋਂ, (ਪ੍ਰਭਾਕਰ)— ਮਤੇਵਾੜਾ ਰੋਡ ਰਾਹੋਂ ਪੁਲੀ ਦੇ ਨੇੜੇ ਇਕ ਨੌਜਵਾਨ ਨੂੰ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਪੁਲਸ ਪਾਰਟੀ ਨੂੰ ਆਉਂਦਾ ਵੇਖ ਜਿਵੇਂ ਹੀ ਨੌਜਵਾਨ ਪਿੱਛੇ ਨੂੰ ਮੁੜਨ ਲੱਗਾ ਤਾਂ ਏ. ਐੱਸ. ਆਈ. ਅਮਰ ਸਿੰਘ ਨੇ ਉਸ ਨੂੰ ਦਬੋਚ ਲਿਆ। ਐੱਸ. ਐੱਚ. ਓ. ਸੁਭਾਸ਼ ਬਾਠ ਨੇ ਦੱਸਿਆ ਕਿ ਉਸ ਨੌਜਵਾਨ ਦੇ ਹੱਥ ਵਿਚ ਫੜੇ ਪਲਾਸਟਿਕ ਦੇ ਥੈਲੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 24 ਬੋਤਲਾਂ ਠੇਕਾ ਸ਼ਰਾਬ ਫਸਟ ਚੁਆਇਸ ਵ੍ਹਿਸਕੀ ਬਰਾਮਦ ਹੋਈ। ਪੁਲਸ ਨੇ ਮੁਲਜ਼ਮ ਗੌਰਵ ਕਲਿਆਣ ਪੁੱਤਰ ਹੀਰਾ ਲਾਲ ਕਲਿਆਣ ਵਾਸੀ ਤਾਜਪੁਰਾ ਰਾਹੋਂ ਖਿਲਾਫ ਥਾਣਾ ਰਾਹੋਂ ਵਿਖੇ ਮਾਮਲਾ ਦਰਜ ਕਰ ਕੇ ਕਾਰਵਾਈ ਆਰੰਭੀ ਹੈ।
ਫਗਵਾੜਾ ਹਿੰਸਾ 'ਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
NEXT STORY