ਮੋਗਾ(ਆਜ਼ਾਦ)-ਸ਼ਰਾਬ ਸਮੱਗਲਿੰਗ ਦਾ ਧੰਦਾ ਕਰਨ ਵਾਲਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਪੁਲਸ ਨੇ ਇਕ ਸਮੱਗਲਰ ਨੂੰ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਹੌਲਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਨਾਲ ਗਸ਼ਤ ਕਰਦੇ ਹੋਏ ਪਿੰਡ ਲੰਗੇਆਣਾ ਪੁਰਾਣਾ ਕੋਲ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਬਿੰਦਰ ਸਿੰਘ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ, ਜਿਸ 'ਤੇ ਅਸੀਂ ਸੂਚਨਾ ਦੇ ਆਧਾਰ 'ਤੇ ਉਸ ਦੇ ਘਰ ਛਾਪਾਮਾਰੀ ਕਰ ਕੇ ਉੱਥੋਂ 24 ਬੋਤਲਾਂ ਨਾਜਾਇਜ਼ ਹਰਿਆਣਾ ਸ਼ਰਾਬ ਦੀਆਂ ਬਰਾਮਦ ਕੀਤੀਆਂ, ਜਿਸ ਨੂੰ ਮਾਮਲਾ ਦਰਜ ਕਰ ਕੇ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਸ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ।
ਵਾਛੜ ਨੇ ਕੀਤੀ ਤਾਪਮਾਨ 'ਚ ਕਮੀ, ਇਸ ਦਿਨ ਮੀਂਹ ਪੈਣ ਦੇ ਹਨ ਆਸਾਰ
NEXT STORY