ਅੰਮ੍ਰਿਤਸਰ (ਨੀਰਜ): ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਟੀਮ ਵੱਲੋਂ ਵੱਡੀ ਮਾਤਰਾ 'ਚ ਵਿਦੇਸ਼ੀ ਸਿਗਰਟਾਂ ਜ਼ਬਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਵਿਦੇਸ਼ੀ ਸਿਗਰਟਾਂ ਦੀ ਕੀਮਤ ਕਰੀਬ 29 ਲੱਖ ਰੁਪਏ ਦੇ ਕਰੀਬ ਬਣਦੀ ਹੈ। ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਵਿਖੇ ਕਸਟਮ ਸਟਾਫ਼ ਦੀ ਟੀਮ ਸਪਾਈਸ ਜੈੱਟ ਐੱਸਜੀ 56 ਦੀ ਉਡਾਣ ਰਾਹੀਂ ਦੁਬਈ ਤੋਂ ਆ ਰਹੀ ਸੀ। ਜਿਸ ਦੌਰਾਨ ਕਸਟਮ ਵਿਭਾਗ ਦੀ ਟੀਮ ਵੱਲੋਂ 2,60,400 ਗੋਲਡਨ ਲੀਫ਼ ਬ੍ਰਾਂਡ ਦੀਆਂ ਸਿਗਰਟਾਂ ਜ਼ਬਤ ਕੀਤੀਆਂ ਹਨ।
ਇਹ ਵੀ ਪੜ੍ਹੋ- ਜੇਕਰ ਜੀ-20 ਸੰਮੇਲਨ ਰੱਦ ਹੁੰਦੈ ਤਾਂ ਪੰਜਾਬ ਨੂੰ ਹੋਵੇਗਾ ਵੱਡਾ ਨੁਕਸਾਨ : ਔਜਲਾ
ਇਸ ਖੇਪ ਦੇ ਬੈਗ ਏਅਰਲਾਈਨ ਸਟਾਫ਼ ਕੋਲ ਸਨ, ਜਿਸ ਨੂੰ ਸਕੈਨ ਕਰਨ 'ਤੇ ਕੁਝ ਸ਼ੱਕੀ ਤਸਵੀਰਾਂ ਮਿਲੀਆਂ। ਜਦੋਂ ਇਸ ਬੈਗ ਨੂੰ ਖੋਲ੍ਹਿਆ ਗਿਆ ਅਤੇ ਉਪਰੋਕਤ ਸੁਪਰ ਸਲਿਮ ਇੰਪੋਰਟਡ ਸਿਗਰਟਾਂ ਮਿਲੀਆਂ। ਇਸ ਦੌਰਾਨ ਏਅਰਲਾਈਨਜ਼ ਸਟਾਫ਼ ਨੇ ਦੱਸਿਆ ਕਿ ਬੀਤੇ ਦਿਨ ਦੁਬਈ ਤੋਂ ਇਸੇ ਫਲਾਈਟ 'ਚ ਦੋ ਯਾਤਰੀਆਂ ਨੇ ਸਫ਼ਰ ਕੀਤਾ ਸੀ ਪਰ ਇਹ ਬੈਗ ਉਨ੍ਹਾਂ ਦੇ ਨਾਲ ਨਹੀਂ ਆਏ। ਅੱਜ ਨੂੰ ਕਸਟਮ ਐਕਟ 1962 ਦੇ ਤਹਿਤ 2,60,400 ਸਿਗਰੇਟਾਂ ਵਾਲੇ 11 ਬੈਗਾਂ ਨੂੰ ਪਹੁੰਚਣ 'ਤੇ ਰੋਕਿਆ ਗਿਆ ਅਤੇ ਜ਼ਬਤ ਕਰਕੇ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਮੂਸੇਵਾਲਾ ਦੇ ਪਿੰਡ ਤੋਂ ਆਈ ਦੁਖਦਾਇਕ ਖ਼ਬਰ, ਕਰਜ਼ੇ ਤੋਂ ਪ੍ਰੇਸ਼ਾਨ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਕੀਤੀ ਖ਼ੁਦਕੁਸ਼ੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਮਤਰੇਈ ਧੀ ਨਾਲ ਜਬਰ-ਜ਼ਨਾਹ ਕਰਨ ਵਾਲੇ ਕਲਯੁਗੀ ਪਿਤਾ ਖ਼ਿਲਾਫ਼ ਮਾਮਲਾ ਕੀਤਾ ਦਰਜ
NEXT STORY