ਸੰਗਰੂਰ (ਸਿੰਗਲਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 75 ਆਮ ਆਦਮੀ ਮੁਹੱਲਾ ਕਲੀਨਿਕਾਂ ਨੂੰ ਲੋਕ ਅਰਪਣ ਕੀਤਾ ਸੀ। ਜਿਸ ਦਾ ਪੂਰੇ ਪੰਜਾਬ ਅੰਦਰ ਵੱਖ-ਵੱਖ ਥਾਵਾਂ ਬੀਤੀ ਸ਼ਾਮ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਅੱਜ ਸੂਬੇ ਅੰਦਰ 25 ਹੋਰ ਮੁਹੱਲਾ ਕਲੀਨਿਕਾਂ ਦੀ ਸਥਾਪਨਾ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਨੇ ਇਹ ਜਾਣਕਾਰੀ ਸੋਸ਼ਲ ਮੀਡੀਆਂ 'ਤੇ ਸਾਂਝੀ ਕੀਤਾ।
ਇਹ ਵੀ ਪੜ੍ਹੋ- ਜਲੰਧਰ ਬੱਸ ਸਟੈਂਡ 'ਤੇ ਹੋਈ ਲੜਾਈ ਦੀ ਵੀਡੀਓ ਆਈ ਸਾਹਮਣੇ, ਦੇਖੋ ਕਿਵੇਂ ਘੜੀਸ- ਘੜੀਸ ਕੇ ਕੁੱਟਿਆ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਜਾਬੀਆਂ ਲਈ ਇਕ ਹੋਰ ਖ਼ੁਸ਼ਖ਼ਬਰੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਸੂਬੇ ਅੰਦਰ ਹੋਰ 25 ਮੁਹੱਲਾ ਕਲੀਨਿਕ ਬਣਨ ਲਈ ਤਿਆਰ ਹਨ ਅਤੇ ਉਹ ਵੀ ਲੋਕ ਸਮਰਪਿਤ ਹੀ ਹੋਣਗੇ। ਹੁਣ ਪੰਜਾਬ 'ਚ 100 ਮੁਹੱਲਾ ਕਲੀਨਿਕ ਲੋਕਾਂ ਦੀ ਸੇਵਾ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਜੀ ਦੀ ਅਗਵਾਈ 'ਚ ਪੰਜਾਬ 'ਚ ਸਿਹਤ ਕ੍ਰਾਂਤੀ ਜਾਰੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਦੇਸ਼ ਦੀ 75ਵੀਂ ਵਰ੍ਹੇਗੰਢ ਮੌਕੇ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ 75 ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ, ਜਿਸ ਰਾਹੀਂ ਲੋਕਾਂ ਨੂੰ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ। ਜਾਣਕਾਰੀ ਮੁਤਾਬਕ ਕਈ ਥਾਵਾਂ 'ਤੇ ਤਾਂ ਲੋਕਾਂ ਨੇ ਮੁਹੱਲਾ ਕਲੀਨਿਕਾਂ ਦੇ ਉਦਘਾਟਨ ਮਗਰੋਂ ਹੀ ਇੱਥੋਂ ਇਲਾਜ ਕਰਵਾਉਣਾ ਸ਼ੁਰੂ ਕਰ ਦਿੱਤੀ ਸੀ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਭਗਵੰਤ ਮਾਨ ਸਰਕਾਰ ਦੇ 5 ਮਹੀਨੇ ਪੂਰੇ, 5 ਮੰਤਰੀਆਂ ਨੇ ਪੇਸ਼ ਕੀਤਾ ਰਿਪੋਰਟ ਕਾਰਡ
NEXT STORY