ਗੁਰਦਾਸਪੁਰ (ਗੁਰਪ੍ਰੀਤ)- ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਪੁਰਾਣਾ ਸ਼ਾਲਾ ਦੀ ਪੁਲਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ, ਜਦੋਂ ਬੀਤੀ ਦੇਰ ਰਾਤ ਕਰੀਬ 11 ਵਜੇ ਦਾਊਵਾਲ ਪੁਲਸ ਨਾਕੇ ਤੋਂ ਫਰਾਰ ਹੋਈ ਸ਼ਰਾਬ ਨਾਲ ਲੱਦੀ ਇੱਕ ਸਵਿਫਟ ਕਾਰ ਨੂੰ 25 ਪੇਟੀਆਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਕਬਜ਼ੇ ਵਿੱਚ ਲਿਆ ਗਿਆ। ਹਾਲਾਂਕਿ ਕਾਰ ਸਵਾਰ ਮੁਲਜ਼ਮ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਰਹੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਨਿਰਮਲ ਸਿੰਘ ਦੀ ਅਗਵਾਈ ਹੇਠ ਪੁਲਸ ਟੀਮ ਵੱਲੋਂ ਖਾਸ ਮੁਖ਼ਬਰ ਦੀ ਸੂਚਨਾ ’ਤੇ ਦਰਿਆ ਬਿਆਸ ਕੰਢੇ ਸਥਿਤ ਦਾਊਵਾਲ ਚੌਂਕ ਪੋਸਟ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਮੁਕੇਰੀਆਂ ਵੱਲੋਂ ਆ ਰਹੀ ਪੀਬੀ-06-ਏਸੀ-6300 ਨੰਬਰੀ ਚਿੱਟੇ ਰੰਗ ਦੀ ਸਵਿਫਟ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਪਰ ਕਾਰ ਸਵਾਰਾਂ ਨੇ ਗੱਡੀ ਰੋਕਣ ਦੀ ਬਜਾਏ ਤੇਜ਼ ਰਫ਼ਤਾਰ ਨਾਲ ਭਜਾ ਲਈ।
ਇਹ ਵੀ ਪੜ੍ਹੋ- ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ
ਪੁਲਸ ਟੀਮ ਵੱਲੋਂ ਕਾਰ ਦਾ ਪਿੱਛਾ ਕੀਤਾ ਗਿਆ। ਇਸ ਦੌਰਾਨ ਤਿੱਬੜ ਥਾਣੇ ਦੀ ਹੱਦ ਵਿੱਚ ਪੈਂਦੇ ਪਿੰਡ ਬੱਬਰੀ ਨੰਗਲ ਨੇੜੇ ਦੋਸ਼ੀ ਕਾਰ ਛੱਡ ਕੇ ਫਰਾਰ ਹੋ ਗਏ। ਜਦੋਂ ਪੁਲਸ ਨੇ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਪੰਜਾਬ ਕਲੱਬ ਮਾਰਕਾ ਦੇਸੀ ਸ਼ਰਾਬ ਦੀਆਂ 25 ਪੇਟੀਆਂ ਬਰਾਮਦ ਹੋਈਆਂ। ਪੁਲਸ ਮੁਤਾਬਕ, ਬਰਾਮਦ ਸ਼ਰਾਬ 'ਚ ਕੁੱਲ 300 ਬੋਤਲਾਂ ਸਨ, ਜਿਨ੍ਹਾਂ ਦਾ ਮਾਪ ਕਰੀਬ 2 ਲੱਖ 25 ਹਜ਼ਾਰ ਐਮਐਲ ਬਣਦਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮੁੱਖ ਫਰਾਰ ਮੁਲਜ਼ਮ ਦੀ ਪਹਿਚਾਣ ਹਰਜਿੰਦਰ ਪਾਲ ਸਿੰਘ ਵਾਸੀ ਸੋਹਲ ਵਜੋਂ ਹੋਈ ਹੈ, ਜਦਕਿ ਉਸ ਦਾ ਦੂਜਾ ਸਾਥੀ ਅਜੇ ਅਣਪਛਾਤਾ ਹੈ।
ਇਹ ਵੀ ਪੜ੍ਹੋ- ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ ਚਿੰਤਾਜਨਕ
ਉਨ੍ਹਾਂ ਦੱਸਿਆ ਕਿ ਮੁਖ਼ਬਰ ਵੱਲੋਂ ਇਹ ਵੀ ਜਾਣਕਾਰੀ ਮਿਲੀ ਸੀ ਕਿ ਹਰਜਿੰਦਰ ਪਾਲ ਸਿੰਘ ਅਕਸਰ ਦਰਿਆ ਬਿਆਸ ਪਾਰਲੇ ਇਲਾਕਿਆਂ ਤੋਂ ਨਾਜਾਇਜ਼ ਸ਼ਰਾਬ ਲਿਆ ਕੇ ਗੁਰਦਾਸਪੁਰ ਖੇਤਰ ਵਿੱਚ ਵੇਚਣ ਦਾ ਧੰਦਾ ਕਰਦਾ ਹੈ। ਪੁਲਸ ਵੱਲੋਂ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ ਟੁੱਟੇ, 10 ਗੁਣਾ ਵਧੀ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸੜਕ ਸੁਰੱਖਿਆ ਫੋਰਸ ਨੇ ਵਾਪਸ ਕੀਤਾ ਲੱਖਾਂ ਰੁਪਏ ਵਾਲਾ ਬੈਗ
NEXT STORY