ਚੰਡੀਗੜ੍ਹ (ਅਸ਼ਵਨੀ) : ਕੋਰੋਨਾ ਵਾਇਰਸ ਨਾਲ ਨਜਿੱਛਣ ਲਈ ਸਿਹਤ ਵਿਭਾਗ ਨੇ ਵਿੱਤ ਵਿਭਾਗ ਵੱਲੋਂ ਜਾਰੀ 25 ਕਰੋੜ ਰੁਪਏ ਦੀ ਧਨਰਾਸ਼ੀ ਨੂੰ ਜ਼ਿਲੇ 'ਚ ਵੰਡ ਦਿੱਤਾ ਹੈ। ਇਸ ਸੰਬੰਧ 'ਚ ਸਿਹਤ ਵਿਭਾਗ ਨੇ ਪੱਤਰ ਜਾਰੀ ਕਰਕੇ ਰਾਜਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਸਿਵਲ ਸਰਜਨਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ 'ਚ ਕਿਹਾ ਗਿਆ ਹੈ ਕਿ ਇਹ ਫੰਡ ਸਿਰਫ ਕੋਰੋਨਾ ਵਾਇਰਸ ਦੀ ਰੋਕਥਾਮ ਅਤੇ ਇਸ ਦੇ ਪ੍ਰਸਾਰ ਨੂੰ ਰੋਕਣ ਦੇ ਉਦੇਸ਼ ਨਾਲ ਜਾਰੀ ਕੀਤੇ ਗਏ ਹਨ, ਜਿਸਨੂੰ ਸਟੇਟ ਡਿਜਾਸਟਰ ਰਿਲੀਫ ਫੰਡ ਅਧੀਨ ਵਰਤੋਂ 'ਚ ਲਿਆਂਦਾ ਜਾਵੇ।
ਇਸ ਸਪੈਸ਼ਲ ਫੰਡ ਦੇ ਸੰਬੰਧ 'ਚ ਕੁੱਝ ਦਿਨ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਨਾਲ ਗੱਲ ਵੀ ਕੀਤੀ ਸੀ। ਇਸ ਫੰਡ ਤਹਿਤ ਅੰਮ੍ਰਿਤਸਰ ਅਤੇ ਲੁਧਿਆਣਾ ਜ਼ਿਲੇ ਦੇ ਡਿਪਟੀ ਕਮਿਸ਼ਨਰਾਂ ਨੂੰ ਸਭਤੋਂ ਜਿਆਦਾ 25-25 ਲੱਖ ਰੁਪਏ ਜਾਰੀ ਕੀਤੇ ਗਏ ਹਨ। ਉਥੇ ਹੀ, ਅੰਮ੍ਰਿਤਸਰ ਅਤੇ ਮੋਹਾਲੀ ਦੇ ਸਿਵਲ ਸਰਜਨਜ਼ ਨੂੰ ਸਭ ਤੋਂ ਜਿਆਦਾ 10-10 ਲੱਖ ਰੁਪਏ ਜਾਰੀ ਕੀਤੇ ਗਏ ਹਨ ਜਦੋਂ ਕਿ ਬਾਕੀ ਜ਼ਿਲਿਆਂ ਦੇ ਸਿਵਲ ਸਰਜਨ ਨੂੰ 5-5 ਲੱਖ ਰੁਪਏ ਅਲਾਟ ਕੀਤੇ ਗਏ ਹਨ।
ਕੋਰੋਨਾ ਵਾਇਰਸ ਸੰਬੰਧੀ ਫੈਲ ਰਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਲੋਕ: ਸ਼ਾਮ ਸੁੰਦਰ ਅਰੋੜਾ
NEXT STORY