ਫਿਰੋਜ਼ਪੁਰ, (ਕੁਮਾਰ, ਮਲਹੋਤਰਾ)— ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਦੀ ਪੁਲਸ ਨੇ ਏ. ਐੱਸ. ਆਈ. ਪਰਮਜੀਤ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ 25 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਪਿੰਡ ਆਰਿਫ ਕੇ ਦੇ ਕੋਲ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰ ਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਉਕਤ ਮਾਤਰਾ 'ਚ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਨੇ ਪੁਲਸ ਨੂੰ ਆਪਣਾ ਨਾਂ ਗੁਰਜੰਟ ਸਿੰਘ ਦੱਸਿਆ ਹੈ ਤੇ ਉਸ ਖਿਲਾਫ ਥਾਣਾ ਸਦਰ ਫਿਰੋਜ਼ਪੁਰ 'ਚ ਮੁਕੱਦਮਾ ਦਰਜ ਕੀਤਾ ਗਿਆ ਹੈ।
ਅੱਤਵਾਦੀਆਂ ਦੀ ਪਛਾਣ ਕਰਨ 'ਚ ਅਟਾਰੀ ਬਾਰਡਰ ਦੀਆਂ ਸੁਰੱਖਿਆ ਏਜੰਸੀਆਂ ਫੇਲ
NEXT STORY