ਟਾਂਡਾ, (ਮੋਮੀ, ਕੁਲਦੀਸ਼)- ਇਥੋਂ ਦੀ ਪੁਲਸ ਨੇ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਕੀਤੀ ਜਦੋਂ 2 ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਥਾਣਾ ਟਾਂਡਾ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਥਾਣਾ ਮੁਖੀ ਟਾਂਡਾ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਟਾਂਡਾ ਖੱਖਾ ਰੋਡ 'ਤੇ ਏ. ਐੱਸ. ਆਈ. ਸੁਰਿੰਦਰ ਸਿੰਘ ਵੱਲੋਂ ਕੀਤੀ ਵਿਸ਼ੇਸ਼ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਜਿਨ੍ਹਾਂ ਦੀ ਪਛਾਣ ਦਲਜੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਆਰੀਆਵਾਲ ਜ਼ਿਲਾ ਕਪੂਰਥਲਾ ਤੇ ਕ੍ਰਿਪਾਲ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਬੂਟ ਜ਼ਿਲਾ ਕਪੂਰਥਲਾ ਵਜੋਂ ਹੋਈ। ਉਕਤ ਵਿਅਕਤੀਆਂ ਪਾਸੋਂ 25 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਉਕਤ ਦੋਸ਼ੀਆਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਮੌਤ
NEXT STORY