ਰਾਹੋਂ, (ਪ੍ਰਭਾਕਰ)- ਨਸ਼ੇ ਦਾ ਕਾਰੋਬਾਰ ਕਰਨ ਵਾਲੇ ਸਮੱਗਲਰ ਨੂੰ ਹੈਰੋਇਨ ਸਣੇ ਗ੍ਰਿਫਤਾਰ ਕਰਨ 'ਚ ਪੁਲਸ ਨੇ ਸਫ਼ਲਤਾ ਪ੍ਰਾਪਤ ਕੀਤੀ ਹੈ। ਥਾਣਾ ਰਾਹੋਂ ਦੇ ਐੱਸ.ਐੱਚ.ਓ. ਸੁਭਾਸ਼ ਬਾਠ ਤੇ ਏ.ਐੱਸ.ਆਈ. ਸੁਰਿੰਦਰ ਸਿੰਘ ਦੀ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਮਾਛੀਵਾੜਾ ਸਾਈਡ ਤੋਂ ਪੈਦਲ ਆ ਰਹੇ ਇਕ ਨੌਜਵਾਨ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ.ਐੱਚ.ਓ. ਸੁਭਾਸ਼ ਬਾਠ ਨੇ ਦੱਸਿਆ ਕਿ ਇਸ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 25 ਲੱਖ ਰੁਪਏ ਬਣਦੀ ਹੈ। ਪੁਲਸ ਨੇ ਮੁਲਜ਼ਮ ਮਨਦੀਪ ਸਿੰਘ ਪੁੱਤਰ ਸਤਪਾਲ ਵਾਸੀ ਮੀਆਂ ਮੁਹੱਲਾ ਹਾਊਸ ਰਾਹੋਂ ਰੋਡ ਮਾਛੀਵਾੜਾ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕੀਤਾ। ਨਵਾਂਸ਼ਹਿਰ ਦੀ ਅਦਾਲਤ 'ਚ ਪੇਸ਼ ਕਰ ਕੇ ਜੱਜ ਸਾਹਿਬ ਦੇ ਹੁਕਮਾਂ ਅਨੁਸਾਰ ਮੁਲਜ਼ਮ ਨੂੰ ਲੁਧਿਆਣਾ ਜੇਲ ਭੇਜਿਆ ਗਿਆ।
ਆਂਗਣਵਾੜੀ ਮੁਲਾਜ਼ਮਾਂ ਨੇ ਬਾਜ਼ਾਰ ਵਿਚ ਫੂਕਿਆ ਵਿੱਤ ਮੰਤਰੀ ਦਾ ਪੁਤਲਾ
NEXT STORY