ਗੁਰਦਾਸਪੁਰ, (ਵਿਨੋਦ)- ਸਪੈਸ਼ਲ ਟਾਸਕ ਫੋਰਸ ਦੇ ਇੰਚਾਰਜ ਇੰਸਪੈਕਟਰ ਕੁਲਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਪੁਲਸ ਨੇ ਏ. ਐੱਸ. ਆਈ. ਹਰਮਿੰਦਰ ਸਿੰਘ ਦੀ ਅਗਵਾਈ ਹੇਠ ਨਾਕਾ ਲਾਇਆ ਹੋਇਆ ਸੀ ਤਾਂ ਕਿਸੇ ਨੇ ਸੂਚਿਤ ਕੀਤਾ ਕਿ ਸੁਨੀਲ ਕੁਮਾਰ ਪੁੱਤਰ ਧਰਮ ਪਾਲ ਨਿਵਾਸੀ ਬਲਵੰਡਾ ਨਸ਼ਾ ਪੂਰਤੀ 'ਚ ਪ੍ਰਯੋਗ ਆਉਣ ਵਾਲੀਆਂ ਗੋਲੀਆਂ ਵੇਚਣ ਦਾ ਕਾਰੋਬਾਰ ਕਰਦਾ ਹੈ, ਜੇ ਉਸ ਦੇ ਘਰ ਛਾਪੇਮਾਰੀ ਕੀਤੀ ਜਾਵੇ ਤਾਂ ਉਸ ਕੋਲੋਂ ਇਹ ਗੋਲੀਆਂ ਬਰਾਮਦ ਕੀਤੀਆਂ ਜਾ ਸਕਦੀਆਂ ਹਨ। ਇਸ ਸੂਚਨਾ ਦੇ ਆਧਾਰ 'ਤੇ ਪੁਲਸ ਪਾਰਟੀ ਨੇ ਜਦੋਂ ਸੁਨੀਲ ਕੁਮਾਰ ਦੇ ਘਰ ਛਾਪਾ ਮਾਰਿਆ ਤਾਂ ਉਹ ਘਰ ਦੇ ਬਾਹਰ ਗੇਟ 'ਤੇ ਗਾਹਕ ਦੀ ਉਡੀਕ ਕਰ ਰਿਹਾ ਸੀ। ਪੁਲਸ ਪਾਰਟੀ ਨੂੰ ਵੇਖ ਕੇ ਉਸ ਨੇ ਭੱਜਣ ਦਾ ਯਤਨ ਕੀਤਾ ਪਰ ਉਸ ਨੂੰ ਫੜ ਕੇ ਤਲਾਸ਼ੀ ਲੈਣ 'ਤੇ 250 ਗੋਲੀਆਂ ਬਰਾਮਦ ਕੀਤੀਆਂ। ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਗ੍ਰਿਫਤਾਰ ਕੀਤਾ ਗਿਆ ਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਚੋਰਾਂ ਨੇ ਸਵਰਨਕਾਰ ਦੇ ਘਰ ਚੋਰੀ ਕਰਨ ਤੋਂ ਬਾਅਦ ਦੁਕਾਨ ਨੂੰ ਵੀ ਬਣਾਇਆ ਨਿਸ਼ਾਨਾ
NEXT STORY