ਮੁੱਲਾਂਪੁਰ ਦਾਖਾ, (ਸੰਜੀਵ)- ਨਸ਼ਾ ਮਾਫੀਆ ਖਿਲਾਫ ਪਿਛਲੇ ਲੰਮੇ ਸਮੇਂ ਤੋਂ ਮੁਹਿੰਮ ਚਲਾ ਰਹੇ ਪੁਲਸ ਚੌਕੀ ਚੌਕੀਮਾਨ ਦੇ ਇੰਚਾਰਜ ਸੁਰਜੀਤ ਸਿੰਘ ਦੀ ਟੀਮ ਨੇ ਨਸ਼ਾ ਸਮੱਗਲਰ ਟਰਾਲਾ ਡਰਾਈਵਰ ਨੂੰ 26 ਕਿਲੋ ਭੁੱਕੀ ਸਮੇਤ ਕਾਬੂ ਕਰਦੇ ਹੋਏ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। ਇੰਚਾਰਜ ਸੁਰਜੀਤ ਸਿੰਘ ਨੇ ਦੱਸਿਆ ਕਿ ਫੜੇ ਗਏ ਟਰਾਲਾ ਚਾਲਕ ਦੀ ਪਛਾਣ ਜਗਦੇਵ ਸਿੰਘ ਉਰਫ ਦੇਵ ਪੁੱਤਰ ਜਗਰਾਜ ਸਿੰਘ ਵਾਸੀ ਪਿੰਡ ਗਾਲਿਬ ਖੁਰਦ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੇ ਪੁਲਸ ਪਾਰਟੀ ਨਾਲ ਲੁਧਿਆਣਾ-ਫਿਰੋਜ਼ਪੁਰ ਰੋਡ 'ਤੇ ਸਥਿਤ ਚੌਕੀ ਦੇ ਸਾਹਮਣੇ ਨਾਕੇਬੰਦੀ ਕੀਤੀ ਹੋਈ ਸੀ ਤਾਂ ਜਗਰਾਓਂ ਸਾਈਡ ਤੋਂ ਆ ਰਹੇ ਟਰਾਲਾ ਨੰਬਰ ਪੀ. ਬੀ 29 ਜੇ-9995 ਦੇ ਡਰਾਈਵਰ ਨੇ ਅੱਗੇ ਪੁਲਸ ਪਾਰਟੀ ਨੂੰ ਖੜ੍ਹਾ ਵੇਖ ਕੇ ਟਰਾਲਾ ਰੋਕ ਲਿਆ ਅਤੇ ਬਾਰੀ ਖੋਲ੍ਹ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰ ਕੇ ਟਰਾਲੇ ਦੀ ਡਰਾਈਵਰ ਸੀਟ ਹੇਠਾਂ ਪਏ ਗੱਟੂ ਦੀ ਤਲਾਸ਼ੀ ਲਈ ਤਾਂ ਉਸ 'ਚੋਂ 26 ਕਿਲੋ ਭੁੱਕੀ ਬਰਾਮਦ ਹੋਈ। ਕਥਿਤ ਦੋਸ਼ੀ ਖਿਲਾਫ ਥਾਣਾ ਦਾਖਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਸਿਹਤ ਵਿਭਾਗ ਨੇ ਕੀਤੀ ਚੈਕਿੰਗ
NEXT STORY