ਫਿਰੋਜ਼ਪੁਰ,(ਹਰਚਰਨ,ਬਿੱਟੂ,ਭੁੱਲਰ)- ਐੱਸ.ਐੱਸ.ਪੀ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਖ਼ਤੀ ਨਾਲ ਪੇਸ਼ ਆਉਂਦੇ ਸੀ.ਆਈ.ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਵੱਲੋਂ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਚੋਰੀਸ਼ੁਦਾ 27 ਮੋਟਰਸਾਇਕਲਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਸਬੰਧੀ ਜਾਣਕਾਰੀ ਦਿੰਦੇ ਐੱਸ.ਐੱਸ.ਪੀ. ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਡੀ.ਐੱਸ.ਪੀ. ਇੰਨਵੈਸਟੀਗੇਸ਼ਨ ਰਵਿੰਦਰ ਪਾਲ ਸਿੰਘ ਦੀ ਜੇਰੇ ਨਿਗਰਾਨੀ ਹੇਠ ਇੰਸਪੈਕਟਰ ਜਤਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਫਿਰੋਜ਼ਪੁਰ ਵੱਲੋਂ ਗਸ਼ਤ ਦੌਰਾਨ ਮਿਲੀ ਗੁਪਤ ਸੂਚਨਾ ਦੇ ਅਧਾਰ ’ਤੇ ਅਮਨਦੀਪ ਸਿੰਘ ਉਰਫ ਅਮਨਾ ਅਤੇ ਪਰਵਿੰਦਰ ਸਿੰਘ ਉਰਫ ਟੀਟੂ ਨੂੰ ਪਿੰਡ ਜੈਦਾ ਵਾਲਾ ਵਾੜੇ ਤੋਂ ਪਿੰਡ ਲੁਹਾਮ ਕੋਲੋਂ ਇਕ ਚੋਰੀ ਦੇ ਮੋਟਰਸਾਇਕਲ ਸਮੇਤ ਕਾਬੂ ਕੀਤਾ ਗਿਆ। ਜਿੰਨ੍ਹਾਂ ਤੋਂ ਪੁੱਛਗਿੱਛ ਦੌਰਾਨ 26 ਹੋਰ ਮੋਟਰਸਾਇਕਲ ਬਰਾਮਦ ਕੀਤੇ ਗਏ,ਜਿਨ੍ਹਾ ਨੇ ਮੰਨਿਆ ਕਿ ਜਸਕਰਨ ਸਿੰਘ ਉਰਫ ਜੱਗਾ ਪੁੱਤਰ ਸੋਭਾ ਸਿੰਘ ਵਾਸੀ ਸ਼ਹਿਜਾਦੀ ਅਤੇ ਅਰਸ਼ਦੀਪ ਸਿੰਘ ਉਰਫ ਭਜਨਾ ਪੁੱਤਰ ਪਰਵਿੰਦਰ ਸਿੰਘ ਵਾਸੀ ਫਿਰੋਜ਼ਸ਼ਾਹ ਦੀ ਮੱਦਦ ਨਾਲ ਉਹ ਮੋਟਰਸਾਇਕਲ ਚੋਰੀ ਕਰਦੇ ਸਨ। ਉਕਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਨਾ ਬਾਕੀ ਹੈ। ਗ੍ਰਿਫਤਾਰ ਵਿਅਕਤੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ 1 ਦਿਨ ਦਾ ਪੁਲਸ ਰਿਮਾਡ ਹਾਸਲ ਕੀਤਾ ਗਿਆ ਹੈ ਅਤੇ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ।
ਸੰਗਰੂਰ ਜ਼ਿਲ੍ਹੇ ’ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 300 ਤੋਂ ਪਾਰ, ਇੰਨੇ ਪਾਜ਼ੇਟਿਵ
NEXT STORY