ਗੁਰਦਾਸਪੁਰ/ਬਟਾਲਾ (ਗੁਰਪ੍ਰੀਤ ਸਿੰਘ)- ਬਟਾਲਾ ਦੇ ਇਕ ਇਮੀਗ੍ਰੇਸ਼ਨ ਦਫ਼ਤਰ ਵਿਚ ਕੰਮ ਕਰਨ ਵਾਲੇ 27 ਸਾਲਾ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਉਥੇ ਹੀ ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਨੌਜਵਾਨ ਨੇ ਆਪਣੇ ਮਾਲਕਾਂ ਕੋਲੋ ਤੰਗ ਆ ਕੇ ਇਹ ਕਦਮ ਚੁੱਕਿਆ ਹੈ।
ਮ੍ਰਿਤਕ ਨੌਜਵਾਨ ਰਾਜਕੁਮਾਰ ਵਾਸੀ ਹਮਦਾਨਿਆ ਮੁਹੱਲਾ ਬਟਾਲਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਮਾਂ ਇੰਦੂ ਸਿਵਲ ਹਸਪਤਾਲ ਵਿਚ ਦਰਜਾ ਚਾਰ ਕਰਮਚਾਰੀ ਹੈ। ਮਾਂ ਨੇ ਦੱਸਿਆ ਕਿ ਉਹ ਹਸਪਤਾਲ ਵਿਚ ਰੋਜ਼ਾਨਾ ਦੀ ਤਰ੍ਹਾਂ ਕੰਮ 'ਤੇ ਆਈ ਸੀ। ਇਸੇ ਦੌਰਾਨ ਉਸ ਨੂੰ ਬੇਟੇ ਦਾ ਫੋਨ ਆਇਆ ਅਤੇ ਉਹ ਕਹਿੰਦਾ ਸੀ ਕਿ ਮੈਨੂੰ ਮੁਆਫ਼ ਕਰ ਦੇਣਾ, ਮੈਂ ਜਿਹੜੀਆਂ ਗਲਤੀਆਂ ਕੀਤੀਆਂ ਹਨ, ਮੈਨੂੰ ਮੁਆਫ਼ ਕਰ ਦੇਣਾ ਅਤੇ ਬਾਅਦ ਵਿਚ ਉਸਨੇ ਇਹ ਖ਼ੌਫ਼ਨਾਕ ਕਦਮ ਚੁੱਕ ਲਿਆ।
ਇਹ ਵੀ ਪੜ੍ਹੋ- ਮੁਕੇਰੀਆਂ 'ਚ ਥਾਣੇ ਤੋਂ ਕੁਝ ਹੀ ਦੂਰੀ 'ਤੇ ਵੱਡੀ ਵਾਰਦਾਤ, 30 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟੀ
ਮ੍ਰਿਤਕ ਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਬੇਟਾ ਜਿੱਥੇ ਕੰਮ ਕਰ ਰਿਹਾ ਸੀ, ਉਨ੍ਹਾਂ ਵੱਲੋਂ ਉਨ੍ਹਾਂ ਦੇ ਪੁੱਤਰ ਨੂੰ ਮਾਨਸਿਕ ਤੌਰ 'ਤੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਧਮਕੀਆਂ ਵੀ ਦਿੱਤੀਆ ਜਾ ਰਹੀਆਂ ਸਨ। ਸਿਵਲ ਹਸਪਤਾਲ ਦੇ ਡਾਕਟਰ ਅਮਨਦੀਪ ਨੇ ਦੱਸਿਆ ਕਿ ਉਨ੍ਹਾਂ ਕੋਲ ਮਰੀਜ਼ ਆਇਆ ਅਤੇ ਉਸ ਦੀ ਪਹਿਲਾਂ ਹੀ ਮੌਤ ਹੋ ਚੁਕੀ ਸੀ। ਮ੍ਰਿਤਕ ਦੇ ਗਲੇ ਉਪਰ ਨਿਸ਼ਾਨ ਸਨ। ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, 16 ਸਾਲ ਦੀ ਕੁੜੀ ਨਾਲ ਗੈਂਗਰੇਪ, 8 ਨੌਜਵਾਨਾਂ ਨੇ ਕੀਤੀ ਘਿਨੌਣੀ ਹਰਕਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕ ਸਭਾ ਚੋਣਾਂ: ਬਠਿੰਡਾ 'ਚ ਮੁਕਾਬਲਾ ਦਿਲਚਸਪ! ਆਹਮੋ-ਸਾਹਮਣੇ ਹੋਣਗੇ ਚਾਰ 'ਅਕਾਲੀ'
NEXT STORY