ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਪਟਿਆਲਾ ਵਿਚ 26 ਜਨਵਰੀ ਦੇ ਸਮਾਗਮ ਮੌਕੇ ਗਣਤੰਤਰ ਦਿਵਸ ਸਮਾਗਮਾਂ ਚ ਹਿੱਸਾ ਲੈਣ ਵਾਲੇ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਲਈ 28 ਜਨਵਰੀ ਨੂੰ ਛੁੱਟੀ ਦੇ ਕੀਤੇ ਐਲਾਨ ਬਾਰੇ ਬੇਸ਼ੱਕ ਮੁੱਖ ਮੰਤਰੀ ਦਫ਼ਤਰ ਵੱਲੋਂ ਬਕਾਇਦਾ ਬਿਆਨ ਜਾਰੀ ਕੀਤਾ ਗਿਆ ਪਰ ਫਿਰ ਵੀ ਇਸ ਬਾਰੇ ਰਾਜ ਭਰ ਵਿਚ ਭੰਬਲਭੂਸਾ ਬਣਿਆ ਹੋਇਆ ਹੈ। ਇਸ ਦਾ ਕਾਰਨ ਇਹ ਹੈ ਕਿ ਮੁੱਖ ਮੰਤਰੀ ਵੱਲੋਂ ਦਿੱਤੇ ਬਿਆਨ ਨੂੰ ਅਮਲੀ ਤੌਰ ਤੇ ਲਾਗੂ ਕਰਨ ਲਈ ਮੁੱਖ ਮੰਤਰੀ ਦਫ਼ਤਰ ਜਾਣ ਮੁੱਖ ਸਕੱਤਰ ਦਫ਼ਤਰ ਵੱਲੋਂ ਕੋਈ ਹਿਦਾਇਤਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕੋਈ ਆਦੇਸ਼ ਨਹੀਂ ਦਿੱਤੇ ਗਏ ।
ਦੋ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਚੰਡੀਗੜ੍ਹ ਤੋਂ 28 ਜਨਵਰੀ ਦੀ ਛੁੱਟੀ ਬਾਰੇ ਕਿਸੇ ਕਿਸਮ ਦੀ ਕੋਈ ਹਿਦਾਇਤ ਨਹੀਂ ਆਈ। ਇਸ ਲਈ ਜ਼ਿਲ੍ਹਾ ਪੱਧਰਾਂ ਤੇ ਕਾਲਜਾਂ ਅਤੇ ਸਕੂਲਾਂ ਦੇ ਮੁਖੀਆਂ ਅਤੇ ਗਣਤੰਤਰ ਦਿਵਸ ਦੇ ਸਮਾਗਮਾਂ ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਇਹ ਸਮਝ ਨਹੀਂ ਆ ਰਹੀ ਕਿ ਮੁੱਖ ਮੰਤਰੀ ਦਾ ਐਲਾਨ ਠੀਕ ਹੈ ਤਾਂ ਇਸ ਨੂੰ ਲਾਗੂ ਕਰਨ ਲਈ ਆਦੇਸ਼ ਕਿਉਂ ਨਹੀਂ ਜਾਰੀ ਕੀਤੇ ਗਈ। ਇਹ ਵੀ ਪਤਾ ਲੱਗਾ ਹੈ ਕਿ ਸੰਗਰੂਰ ਅਤੇ ਕੁਝ ਇੱਕ ਹੋਰ ਜ਼ਿਲ੍ਹਿਆਂ ਦੇ ਡੀ ਸੀਜ਼ ਨੇ ਤਾਂ ਇਹ ਹੁਕਮ ਜਾਰੀ ਕਰ ਦਿੱਤੇ ਹਨ ਕਿ 28 ਜਨਵਰੀ ਨੂੰ ਸਾਰੇ ਸਕੂਲ ਕਾਲਜ ਬਾਕਾਇਦਾ ਲੱਗਣਗੇ ਅਤੇ ਕਿਸੇ ਕਿਸਮ ਦੀ ਕੋਈ ਛੁੱਟੀ ਨਹੀਂ ਹੋਵੇਗੀ।
10 ਸਾਲਾਂ ਮਾਸੂਮ ਬੱਚੀ ਨੂੰ 2 ਜੀਜਿਆਂ ਨੇ ਬਣਾਇਆ ਹਵਸ ਦਾ ਸ਼ਿਕਾਰ
NEXT STORY