ਮੋਗਾ, (ਸੰਦੀਪ)- ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੀ ਜ਼ਿਲਾ ਪੱਧਰੀ ਮੀਟਿੰਗ ਸਥਾਨਕ ਸ਼ਹੀਦ ਨਛੱਤਰ ਸਿੰਘ ਹਾਲ 'ਚ ਪ੍ਰਧਾਨ ਚਮਨ ਲਾਲ ਸੰਗੇਲੀਆ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਮੌਜੂਦ ਯੂਨੀਅਨ ਦੇ ਮੈਂਬਰਾਂ ਨੇ ਪਿਛਲੇ ਲੰਮੇ ਸਮੇਂ ਤੋਂ ਰਾਜ ਦੇ ਵੱਖ-ਵੱਖ ਵਿਭਾਗਾਂ 'ਚ ਕੰਮ ਕਰਦੇ ਕੱਚੇ-ਠੇਕਾ ਆਧਾਰਿਤ ਦਰਜਾਚਾਰ ਕਰਮਚਾਰੀਆਂ ਨੂੰ ਸਥਾਈ ਕਰਨ ਅਤੇ ਪੱਕੇ ਤੌਰ 'ਤੇ ਤਾਇਨਾਤ ਸਮੂਹ ਕਰਮਚਾਰੀਆਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਨਾਕਾਰਾਤਮਿਕ ਰਵੱਈਏ ਨੂੰ ਲੈ ਕੇ ਯੂਨੀਅਨ 'ਚ ਰੋਸ ਪ੍ਰਗਟਾਇਆ ਜਾ ਰਿਹਾ ਹੈ।
ਪ੍ਰਧਾਨ ਚਮਨ ਲਾਲ ਸੰਗੇਲੀਆ ਨੇ ਦੱਸਿਆ ਕਿ ਕਈ ਵਾਰ ਇਨ੍ਹਾਂ ਮੰਗਾਂ ਨੂੰ ਲੈ ਕੇ ਵਿਭਾਗੀ ਉੱਚ ਅਧਿਕਾਰੀਆਂ ਨਾਲ ਹੋਈਆਂ ਮੀਟਿੰਗਾਂ 'ਚ ਉਨ੍ਹਾਂ ਵੱਲੋਂ ਮੰਗਾਂ ਮੰਨਣ ਦਾ ਵਿਸ਼ਵਾਸ ਦੇਣ ਦੇ ਬਾਵਜੂਦ ਵੀ ਇਨ੍ਹਾਂ ਨੂੰ ਨਹੀਂ ਮੰਨਿਆ ਗਿਆ। ਉਨ੍ਹਾਂ ਦੱਸਿਆ ਕਿ ਜੰਗਲਾਤ ਵਿਭਾਗ ਦੇ ਦਰਜਾਚਾਰ ਕਰਮਚਾਰੀਆਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ। ਸਮੂਹ ਅਹੁਦੇਦਾਰਾਂ ਨੇ ਫੈਸਲਾ ਲਿਆ ਕਿ 28 ਨਵੰਬਰ ਨੂੰ ਮੁਹਾਲੀ 'ਚ ਰਾਜ ਪੱਧਰੀ ਰੋਸ ਰੈਲੀ ਕੱਢੀ ਜਾਵੇਗੀ।
ਅਨੁਸੂਚਿਤ ਜਾਤੀ ਤੇ ਅੰਤਰਜਾਤੀ ਜੋੜਿਆਂ ਦੇ ਵਿਆਹਾਂ ਬਾਰੇ ਨਵੀਂ ਸਕੀਮ ਸ਼ੁਰੂ
NEXT STORY