ਮੋਹਾਲੀ (ਨਿਆਮੀਆਂ) : ਪੁਲਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਰਮਿੰਦਰ ਸਿੰਘ ਵਾਸੀ ਫ਼ੌਜੀ ਕਾਲੋਨੀ ਕਪੂਰਥਲਾ, ਲੱਕੀ ਉਰਫ਼ ਕਾਲਾ ਵਾਸੀ ਅਵਾ ਬਸਤੀ ਫ਼ਿਰੋਜਪੁਰ ਸਿਟੀ ਤੇ ਇੱਕਲਵਿਆ ਲਵ ਵਾਸੀ ਹਾਊਸਿੰਗ ਬੋਰਡ ਕਾਲੋਨੀ ਵਾਸੀ ਅਵਾ ਬਸਤੀ ਸਿਟੀ ਫ਼ਿਰੋਜ਼ਪੁਰ ਵਜੋਂ ਹੋਈ ਹੈ।
ਡੀ. ਐੱਸ. ਪੀ. ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਥਾਣਾ ਆਈ. ਟੀ. ਸਿਟੀ ਦੇ ਮੁੱਖ ਅਫ਼ਸਰ ਇੰਸਪੈਕਟਰ ਸਿਮਰਜੀਤ ਸਿੰਘ ਦੀ ਨਿਗਰਾਨੀ ਹੇਠ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ 12 ਮਈ ਨੂੰ ਡਿਜ਼ਾਇਰ ਕਾਰ ਦੇ ਡਰਾਈਵਰ ਲਵਪ੍ਰੀਤ ਸਿੰਘ ’ਤੇ ਹਮਲਾ ਕਰ ਕੇ ਲੁੱਟ-ਖੋਹ ਕੀਤੀ ਸੀ ਤੇ ਉਸ ਨੂੰ ਜ਼ਖ਼ਮੀ ਕਰ ਕੇ ਫ਼ਰਾਰ ਹੋ ਗਏ ਸਨ। ਉਨ੍ਹਾਂ ਦੱਸਿਆ ਕਿ ਪੁਲਸ ਨੇ ਬੀਤੀ 12 ਜੁਲਾਈ ਨੂੰ ਆਈ.ਟੀ. ਸਿਟੀ ’ਚ ਦੋ ਬਦਮਾਸ਼ਾਂ ਧਰਮਿੰਦਰ ਸਿੰਘ ਤੇ ਲੱਕੀ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਵਾਰਦਾਤ ’ਚ ਇੱਕਲਵਿਆ ਲਵ ਵੀ ਸ਼ਾਮਲ ਸੀ। ਪੁਲਸ ਨੇ ਮੁਲਜ਼ਮ ਨੂੰ ਫ਼ਿਰੋਜ਼ਪੁਰ ਤੋਂ ਕਾਬੂ ਕਰ ਲਿਆ। ਉਸ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ’ਤੇ ਲਿਆ ਹੈ।
ਪੰਜਾਬ 'ਚ ਵੱਡੀ ਵਾਰਦਾਤ, ਪੁਲਸ ਸਟੇਸ਼ਨ 'ਚ ਦਾਖ਼ਲ ਹੋ ਕੇ ਚੌਂਕੀ ਇੰਚਾਰਜ ਮੁਨਸ਼ੀ ਤੇ ਕਾਂਸਟੇਬਲ 'ਤੇ ਕੀਤਾ ਹਮਲਾ
NEXT STORY