ਬਠਿੰਡਾ (ਸੁਖਵਿੰਦਰ) : ਪੁਲਸ ਵਲੋਂ ਵੱਖ-ਵੱਖ ਥਾਵਾ ਤੋਂ ਹੈਰੋਇਨ ਅਤੇ ਕੈਪਸੂਲ ਬਰਾਮਦ ਕਰਕੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਕੈਨਾਲ ਕਾਲੋਨੀ ਪੁਲਸ ਵਲੋਂ ਨਾਕੇਬੰਦੀ ਦੌਰਾਨ ਪਿੰਡ ਜੋਧਪੁਰ ਰੋਮਾਣਾ ਤੋਂ ਮੁਲਜ਼ਮ ਰਾਜੂ ਵਾਸੀ ਅਮਰਪੁਰਾ ਬਸਤੀ ਨੂੰ ਗ੍ਰਿਫ਼ਤਾਰ ਕਰਕੇ 150 ਕੈਪਸੂਲ ਪ੍ਰੈਗਾਬਲਿਨ ਦੇ ਬਰਾਮਦ ਕੀਤੇ ਹਨ। ਉਧਰ ਥਰਮਲ ਪੁਲਸ ਵਲੋਂ ਸਿਵੀਆ ਰੋਡ ਤੋਂ ਮੁਲਜ਼ਮ ਸੋਨੂੰ ਸ਼ਰਮਾ ਵਾਸੀ ਨਵੀ ਖੁਜਾ ਨੂੰ ਗ੍ਰਿਫ਼ਤਾਰ ਕਰਕੇ 50 ਕੈਪਸੂਲ ਪ੍ਰੈਗਾਬਲਿਨ ਦੇ ਬਰਾਮਦ ਕੀਤੇ ਹਨ।
ਪੁਲਸ ਵਲੋਂ ਉਕਤ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਬਾਅਦ ਵਿਚ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ। ਇਸੇ ਤਰ੍ਹਾਂ ਸਦਰ ਬਠਿੰਡਾ ਪੁਲਸ ਵਲੋਂ ਗਰੋਥ ਸੈਂਟਰ ਤੋਂ ਮੁਲਜ਼ਮ ਸੁਰਜੀਤ ਸਿੰਘ ਵਾਸੀ ਜੱਸੀ ਪੌ ਵਾਲੀ ਨੂੰ ਗ੍ਰਿਫ਼ਤਾਰ ਕਰਕੇ 6.52 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਸ ਵਲੋਂ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਾਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਕ ਹੋਰ ਸੀਨੀਅਰ ਆਗੂ ਨੇ ਅਕਾਲੀ ਦਲ 'ਚੋਂ ਦਿੱਤਾ ਅਸਤੀਫ਼ਾ
NEXT STORY