ਲੁਧਿਆਣਾ (ਰਾਜ) : ਸ਼ਹਿਰ ’ਚ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ 3 ਮੁਲਜ਼ਮਾਂ ਨੂੰ ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮ ਅਟਲ ਕੁਮਾਰ, ਦਪਿੰਦਰ ਸਿੰਘ ਅਤੇ ਰੁਪਿੰਦਰ ਸਿੰਘ ਹਨ। ਮੁਲਜ਼ਮਾਂ ਦੇ ਕਬਜ਼ੇ ’ਚੋਂ 6 ਮੋਬਾਈਲ ਅਤੇ ਬਿਨਾਂ ਨੰਬਰ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਸ ਨੇ ਅਦਾਲਤ ’ਚ ਪੇਸ਼ ਕਰ ਕੇ ਮੁਲਜ਼ਮਾਂ ਦਾ ਰਿਮਾਂਡ ਹਾਸਲ ਕੀਤਾ ਹੈ।
ਐੱਸ. ਐੱਚ. ਓ. ਇੰਸ. ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਮੁਲਜ਼ਮਾਂ ਨੇ ਇਕ ਵਿਅਕਤੀ ਤੋਂ ਮੋਬਾਈਲ ਖੋਹਿਆ ਸੀ। ਪੁਲਸ ਨੇ ਜਾਂਚ ਕਰਕੇ ਤਿੰਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁੱਛਗਿੱਛ ’ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਫੋਕਲ ਪੁਆਇੰਟ ਅਤੇ ਉਸ ਦੇ ਨੇੜੇ ਦੇ ਇਲਾਕਿਆਂ ’ਚ ਵਾਰਦਾਤਾਂ ਕਰਦੇ ਸਨ।
ਮੁਲਜ਼ਮਾਂ ਨੇ ਹੁਣ ਤੱਕ ਅੱਧਾ ਦਰਜਨ ਤੋਂ ਜ਼ਿਆਦਾ ਵਾਰਦਾਤਾਂ ਕੀਤੀਆਂ ਹਨ। ਮੁਲਜ਼ਮ ਝਪਟੇ ਹੋਏ ਮੋਬਾਈਲ ਅੱਗੇ ਅੱਧ ਮੁੱਲ ’ਚ ਵੇਚ ਦਿੰਦੇ ਸਨ। ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ 6 ਮੋਬਾਈਲ ਮਿਲੇ ਹਨ। ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
6 ਮਹੀਨੇ ਪਹਿਲਾਂ ਹੋਇਆ ਸੀ ਪੋਸਟਮਾਰਟਮ, ਨਹੀਂ ਪਤਾ ਲੱਗਾ ਮੌਤ ਦਾ ਕਾਰਨ ਤਾਂ ਕਬਰ ਪੁੱਟ ਮੁੜ ਕੱਢ ਲਈ ਲਾਸ਼
NEXT STORY