ਫ਼ਰੀਦਕੋਟ (ਰਾਜਨ) - ਪੁਲਸ ਨੇ ਇਕ ਵਿਅਕਤੀ ਨੂੰ ਨਸ਼ੇ ਵਾਲੀਅਾਂ ਗਲੀਅਾਂ ਸਣੇ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਨਾਲ ਇਲਾਕੇ ’ਚ ਗਸ਼ਤ ਕਰਦੇ ਹੋਏ ਜਹਾਜ਼ ਗਰਾਊਂਡ ਵਿਖੇ ਪਹੁੰਚੇ। ਇਸ ਦੌਰਾਨ ਇਕ ਵਿਅਕਤੀ ਨੂੰ ਸਾਥੀ ਮੁਲਾਜ਼ਮਾਂ ਨੇ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 200 ਨਸ਼ੇ ਵਾਲੀਅਾਂ ਗੋਲੀਆਂ (20 ਪੱਤੇ) ਬਰਾਮਦ ਹੋਈਅਾਂ। ਮੁਲਜ਼ਮ ਦੀ ਪਛਾਣ ਰੇਸ਼ਮ ਸਿੰਘ ਵਾਸੀ ਬਾਜ਼ੀਗਰ ਬਸਤੀ, ਫਰੀਦਕੋਟ ਵਜੋਂ ਹੋਈ ਹੈ।
ਕੋਟਕਪੂਰਾ, (ਨਰਿੰਦਰ)-ਥਾਣਾ ਸਿਟੀ ਕੋਟਕਪੂਰਾ ਦੀ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੇ ਵਾਲੀ ਗੋਲੀਆਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ ਕੋਟਕਪੂਰਾ ਦੇ ਏ. ਐੱਸ. ਆਈ. ਕਸ਼ਮੀਰ ਸਿੰਘ ਨੇ ਸਮੇਤ ਪੁਲਸ ਪਾਰਟੀ ਕਾਰਵਾਈ ਕਰਦੇ ਹੋਏ ਸਥਾਨਕ ਦੇਵੀਵਾਲਾ ਰੋਡ ’ਤੇ ਗੰਦਾ ਨਾਲਾ ਪੁਲ ਕੋਲੋਂ ਰਜਿੰਦਰ ਸਿੰਘ ਨਾਂ ਦੇ ਵਿਅਕਤੀ ਨੂੰ 350 ਪਾਬੰਦੀਸ਼ੁਦਾ ਨਸ਼ੇ ਵਾਲੀ ਗੋਲੀਆਂ ਸਮੇਤ ਗ੍ਰਿਫਤਾਰ ਕਰ ਲਿਆ। ਇਸ ਸਬੰਧ ਵਿਚ ਉਕਤ ਵਿਅਕਤੀ ਖਿਲਾਫ਼ ਥਾਣਾ ਸਿਟੀ ਕੋਟਕਪੂਰਾ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਗਈ।
ਕੋਟਕਪੂਰਾ, (ਨਰਿੰਦਰ)-ਥਾਣਾ ਸਦਰ ਕੋਟਕਪੂਰਾ ਦੇ ਐੱਸ. ਐੱਚ. ਓ. ਇੰਸਪੈਕਟਰ ਮੁਖਤਿਆਰ ਸਿੰਘ ਦੀ ਅਗਵਾਈ ਹੇਠ ਕਾਰਵਾਈ ਕਰਦਿਅਾਂ ਪੁਲਸ ਚੌਕੀ ਪੰਜਗਰਾਈਂ ਦੀ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੇ ਵਾਲੀਅਾਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਉਕਤ ਪੁਲਸ ਚੌਕੀ ਦੇ ਇੰਚਾਰਜ ਏ. ਐੱਸ. ਆਈ. ਬਲਦੇਵ ਸਿੰਘ ਪੁਲਸ ਪਾਰਟੀ ਨਾਲ ਗਸ਼ਤ ਦੌਰਾਨ ਪੰਜਗਰਾਈਂ ਤੋਂ ਕੋਟਕਪੂਰਾ ਵੱਲ ਆ ਰਹੇ ਸਨ। ਇਸ ਦੌਰਾਨ ਉਹ ਜਦੋਂ ਜੌਹਲ ਸੰਗਮ ਢਾਬੇ ਕੋਲ ਪੁੱਜੇ ਤਾਂ ਕੋਠੇ ਥੇਹ ਵੱਲੋਂ ਟਰਾਈ-ਸਾਈਕਲ ’ਤੇ ਆ ਰਿਹਾ ਇਕ ਵਿਅਕਤੀ ਪੁਲਸ ਪਾਰਟੀ ਨੂੰ ਵੇਖ ਕੇ ਪਿੱਛੇ ਮੁਡ਼ਨ ਲੱਗਾ ਤਾਂ ਮੁਲਾਜ਼ਮਾਂ ਨੇ ਉਕਤ ਵਿਅਕਤੀ, ਜਿਸ ਦੀ ਪਛਾਣ ਅਸ਼ੋਕ ਸਿੰਘ ਵਾਸੀ ਬਾਘਾਪੁਰਾਣਾ ਵਜੋਂ ਹੋਈ, ਨੂੰ ਰੋਕ ਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਉਸ ਕੋਲੋਂ 800 ਨਸ਼ੇ ਵਾਲੀਅਾਂ ਗੋਲੀਆਂ ਬਰਾਮਦ ਹੋਈਅਾਂ। ਇਸ ਸਬੰਧੀ ਉਕਤ ਵਿਅਕਤੀ ਖਿਲਾਫ ਥਾਣਾ ਸਦਰ, ਕੋਟਕਪੂਰਾ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਅਮਲ ’ਚ ਲਿਆਂਦੀ ਗਈ।
ਲੋਕਾਂ ਦੀ ਮੁਸਤੈਦੀ ਕਾਰਨ ਸਿਲੰਡਰ ਫਟਣੋਂ ਬਚਿਆ
NEXT STORY