ਮੋਗਾ (ਅਾਜ਼ਾਦ) - ਮੋਗਾ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਅਤੇ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਮੁਖਿੰਦਰ ਸਿੰਘ ਨੇ ਦੱਸਿਆ ਕਿ ਜਦ ਉਹ ਪਿੰਡ ਨਿਹਾਲਗਡ਼੍ਹ ਕੋਲ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਸ਼ੱਕ ਦੇ ਅਾਧਾਰ ’ਤੇ ਹਾਨੂਕ ਨਿਵਾਸੀ ਮਖੂ ਨੂੰ ਗ੍ਰਿਫਤਾਰ ਕਰਕੇ 200 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਸਮਾਲਸਰ ਦੇ ਇੰਚਾਰਜ ਇੰਸਪੈਕਟਰ ਲਵਦੀਪ ਸਿੰਘ ਗਿੱਲ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਰਾਜ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰ ਰਹੇ ਸੀ ਤਾਂ ਸ਼ੱਕ ਦੇ ਅਾਧਾਰ ’ਤੇ ਜਦ ਇਕ ਕਾਰ ਨੂੰ ਰੋਕਿਆ ਤਾਂ ਤਲਾਸ਼ੀ ਲੈਣ ’ਤੇ ਉਸ ’ਚੋਂ 120 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਗਈਆਂ। ਪੁਲਸ ਪਾਰਟੀ ਨੇ ਤੁਰੰਤ ਕਾਰ ਚਾਲਕ ਕਿਸ਼ਨ ਸਿੰਘ ਉਰਫ ਗੋਪੀ ਨਿਵਾਸੀ ਬੁੱਕਣਵਾਲਾ ਰੋਡ ਮੋਗਾ ਨੂੰ ਗ੍ਰਿਫਤਾਰ ਕਰ ਲਿਆ। ਥਾਣਾ ਮਹਿਣਾ ਦੇ ਹੌਲਦਾਰ ਦਵਿੰਦਰਜੀਤ ਸਿੰਘ ਨੇ ਦੱਸਿਆ ਕਿ ਜਦ ਉਹ ਪਿੰਡ ਬਹੋਨਾ ਦੇ ਕੋਲ ਪੁਲਸ ਪਾਰਟੀ ਸਮੇਤ ਜਾ ਰਹੇ ਸੀ ਤਾਂ ਪੁਲਸ ਪਾਰਟੀ ਨੇ ਸਕੂਟਰੀ ਚਾਲਕ ਸ਼ਮਸੇਰ ਸਿੰਘ ਨਿਵਾਸੀ ਪਿੰਡ ਮੇਹਰੋਂ ਨੂੰ ਰੋਕਿਆ ਅਤੇ ਤਲਾਸ਼ੀ ਲੈਣ ’ਤੇ 12 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ, ਜਿਸ ਨੂੰ ਪੁਲਸ ਪਾਰਟੀ ਨੇ ਤੁਰੰਤ ਹਿਰਾਸਤ ’ਚ ਲੈ ਲਿਆ। ਦੋਨੋਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਡਰੇਨ ਓਵਰਫਲੋਅ , 200 ਏਕਡ਼ ਝੋਨਾ ਪਾਣੀ ’ਚ ਡੁੱਬਿਆ
NEXT STORY