ਬਠਿੰਡਾ (ਸੁਖਵਿੰਦਰ) : ਪੁਲਸ ਨੇ ਪਿੰਡ ਰਾਏਕੇ ਕਲਾਂ 'ਚ ਇਕ ਮੇਲੇ ਦੌਰਾਨ ਪੁਲਸ ਪਾਰਟੀ ’ਤੇ ਜਾਨਲੇਵਾ ਹਮਲਾ ਕਰਨ ਵਾਲੇ 7 ਵਿਅਕਤੀਆਂ ਅਤੇ ਕੁੱਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇੰਸਪੈਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਲਵਿਸ਼, ਰਾਜਨ, ਚੇਤੂ, ਲਾਡੀ, ਬਲਵਿੰਦਰ ਸਿੰਘ, ਪੱਡਾ, ਰਘਵੀਰ ਸਿੰਘ ਅਤੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਪੁਲਸ ਪਾਰਟੀ ’ਤੇ ਹਮਲਾ ਕੀਤਾ ਸੀ, ਜਿਸ ’ਚ ਉਹ ਅਤੇ ਕਈ ਹੋਰ ਮੁਲਾਜਮ ਜ਼ਖਮੀ ਹੋ ਗਏ ਸਨ।
ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਜਾਨਲੇਵਾ ਹਮਲਾ ਕਰਨ ਦੇ ਦੋਸ਼ਾਂ ’ਚ ਮਾਮਲਾ ਦਰਜ ਕਰ ਕੇ ਲਾਡੀ, ਬਲਵਿੰਦਰ ਸਿੰਘ ਅਤੇ ਰਘਵੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ, ਜਦੋਂ ਕਿ ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ।
ਪੰਜਾਬ ਦੇ ਸਕੂਲਾਂ ਨਾਲ ਜੁੜੀ ਵੱਡੀ ਖ਼ਬਰ!
NEXT STORY