ਪਟਿਆਲਾ, (ਬਲਜਿੰਦਰ)- ਪੁਲਸ ਨੇ ਦੋ ਵੱਖ-ਵੱਖ ਕੇਸਾਂ ਵਿਚ ਨਸ਼ੇ ਵਾਲੇ ਪਦਾਰਥਾਂ ਸਮੇਤ 3 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪਹਿਲੇ ਕੇਸ ਵਿਚ ਥਾਣਾ ਅਰਬਨ ਅਸਟੇਟ ਦੀ ਪੁਲਸ ਨੇ ਐੈੱਸ. ਐੈੱਚ. ਓ. ਹਰਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ 2 ਵਿਅਕਤੀਆਂ ਨੂੰ 440 ਨਸ਼ੇ ਵਾਲੀਆਂ ਗੋਲੀਆਂ ਤੇ 20 ਗ੍ਰਾਮ ਸਮੈਕ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਕੁਲਬੀਰ ਸਿੰਘ ਤੇ ਅਮਨਦੀਪ ਸਿੰਘ ਵਾਸੀ ਹੀਰਾ ਬਾਗ ਪਟਿਆਲਾ ਵਜੋਂ ਹੈ। ਪੁਲਸ ਅਨੁਸਾਰ ਐੈੱਸ. ਆਈ. ਹਰਜਿੰਦਰ ਸਿੰਘ ਪੁਲਸ ਪਾਰਟੀ ਸਮੇਤ ਸਾਧੂ ਬੇਲਾ ਰੋਡ ਵਿਖੇ ਮੌਜੂਦ ਸਨ। ਉਕਤ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈੈੱਕ ਕੀਤਾ ਤਾਂ ਕੁਲਬੀਰ ਸਿੰਘ ਕੋਲੋਂ 440 ਨਸ਼ੇ ਵਾਲੀਆਂ ਗੋਲੀਆਂ ਤੇ ਅਮਨਦੀਪ ਸਿੰਘ ਕੋਲੋਂ 20 ਗ੍ਰਾਮ ਸਮੈਕ ਬਰਾਮਦ ਕੀਤੀ ਗਈ। ਦੋਵਾਂ ਖਿਲਾਫ ਐੈੱਨ. ਡੀ. ਪੀ. ਐੈੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
®ਦੂਜੇ ਕੇਸ ਵਿਚ ਥਾਣਾ ਸਿਵਲ ਲਾਈਨ ਦੀ ਪੁਲਸ ਨੇ 20 ਗ੍ਰਾਮ ਨਸ਼ੇ ਵਾਲੇ ਪਾਊਡਰ ਸਮੇਤ ਤਰਨਪ੍ਰੀਤ ਸਿੰਘ ਵਾਸੀ ਪਿੰਡ ਕੋਰਜੀਵਾਲਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਅਨੁਸਾਰ ਏ. ਐੈੱਸ. ਆਈ. ਕਰਨੈਲ ਸਿੰਘ ਪੁਲਸ ਪਾਰਟੀ ਸਮੇਤ ਗੁਰੂ ਨਾਨਕ ਫਾਊਂਡੇਸ਼ਨ ਸਕੂਲ ਕੋਲ ਮੌਜੂਦ ਸਨ। ਉਕਤ ਵਿਅਕਤੀ ਨੂੰ ਮੋਟਰਸਾਈਕਲ ’ਤੇ ਆਉਂਦੇ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈੈੱਕ ਕਰਨ ’ਤੇ ਉਸ ਕੋਲੋਂ 20 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਹੋਇਆ, ਜਿਸ ਦੇ ਖਿਲਾਫ ਐੈੱਨ. ਡੀ. ਪੀ. ਐੈੱਸ. ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
5 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ
NEXT STORY