ਬਠਿੰਡਾ (ਸੁਖਵਿੰਦਰ) : ਮੌੜ ਮੰਡੀ ਸਥਿੱਤ ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ਾਂ 'ਚ ਮੌੜ ਪੁਲਸ ਵਲੋਂ 8 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਤਿੰਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਅਮਨਦੀਪ ਕੌਰ ਵਾਸੀ ਮੌੜ ਮੰਡੀ ਨੇ ਦੱਸਿਆ ਕਿ ਉਹ ਨਗਰ ਕੌਂਸਲ ਚੋਣਾਂ ਦੌਰਾਨ ਉਮੀਦਵਾਰ ਵਜੋਂ ਖੜ੍ਹੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਬਾਬੂ ਸਿੰਘ, ਬਲਜੀਤ ਸਿੰਘ, ਕਾਕਾ ਸਿੰਘ, ਨਿੱਕਾ ਸਿੰਘ, ਗੁਰਬਚਨ ਸਿੰਘ,ਮਨਜਿੰਦਰ ਸਿੰਘ ਅਤੇ 2 ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੇ ਘਰ ਅੰਦਰ ਦਾਖ਼ਲ ਹੋ ਕਿ ਉਸਦੀ ਅਤੇ ਉਸਦੇ ਪਰਿਵਾਰ ਦੀ ਕੁੱਟਮਾਰ ਕੀਤੀ।
ਪੁਲਸ ਵਲੋਂ ਸ਼ਿਕਾਇਤ ਦੇ ਆਧਾਰ 'ਤੇ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਡ ਕਰਕੇ ਮੁਲਜ਼ਮ ਬਾਬੂ ਸਿੰਘ, ਕਾਕਾ ਸਿੰਘ ਅਤੇ ਨਿੱਕਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦੋਂ ਕਿ ਦੂਸਰੇ ਮੁਲਜ਼ਮਾਂ ਦੀ ਭਾਲ ਜਾਰੀ ਹੈ।
ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਫਿਰ ਵਾਪਰਿਆ ਵੱਡਾ ਹਾਦਸਾ
NEXT STORY