ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ) : ਥਾਣਾ ਸੁਲਤਾਨਪੁਰ ਲੋਧੀ ਪੁਲਸ ਵੱਲੋਂ ਸਥਾਨਕ ਕੋਰਟ ਕੰਪਲੈਕਸ 'ਚ ਲੜਾਈ ਝਗੜਾ ਕਰਨ ਤੇ ਗੱਡੀ ਦੀ ਭੰਨ੍ਹਤੋੜ ਕਰਨ ਵਾਲੇ ਦਰਜ ਕੇਸ 'ਚ ਨਾਮਜ਼ਦ ਮੁਲਜ਼ਮਾਂ ਵਿੱਚੋ 3 ਨੂੰ ਗ੍ਰਿਫਤਾਰ ਕਰਨ ਚ ਸਫਲਤਾ ਹਾਸਲ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸੁਲਤਾਨਪੁਰ ਲੋਧੀ ਦੇ ਐੱਸ.ਐੱਚ.ਓ. ਹਰਗੁਰਦੇਵ ਸਿੰਘ ਇੰਸਪੈਕਟਰ ਨੇ ਦੱਸਿਆ ਕਿ ਸ੍ਰੀ ਗੋਰਵ ਤੂਰਾ ਸੀਨੀਅਰ ਪੁਲਸ ਕਪਤਾਨ ਕਪੂਰਥਲਾ ਵੱਲੋ ਅਮਨ ਸਾਂਤੀ ਭੰਗ ਕਰਨ ਅਤੇ ਗੁੰਡਾਗਰਦੀ ਕਰਨ ਵਾਲੇ ਮਾੜੇ ਅਨਸਰਾ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਪ੍ਰਭਜੀਤ ਸਿੰਘ ਪੁਲਸ ਕਪਤਾਨ ਤਫਤੀਸ ਕਪੂਰਥਲਾ ਦੀ ਅਗਵਾਈ ਹੇਠ ਅਤੇ ਸ੍ਰੀ ਸੁਖਪਾਲ ਸਿੰਘ ਡੀ.ਐੱਸ.ਪੀ. ਸੁਲਤਾਨਪੁਰ ਲੋਧੀ ਦੀ ਨਿਗਰਾਨੀ ਹੇਠ 24 ਘੰਟਿਆਂ ਅੰਦਰ ਹੀ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਅੱਜ ਮਾਨਯੋਗ ਅਦਾਲਤ ਸੁਲਤਾਨਪੁਰ ਲੋਧੀ ਵਿਖੇ ਪੇਸ਼ ਕੀਤਾ ਗਿਆ। ਜਿੱਥੇ ਮਾਨਯੋਗ ਜੱਜ ਨੇ ਤਿੰਨਾਂ ਮੁਲਜ਼ਮਾਂ ਦਾ ਤਿੰਨ ਦਿਨਾਂ ਦਾ ਪੁਲਸ ਰਿਮਾਂਡ ਦੇਣ ਦਾ ਆਦੇਸ਼ ਦਿੱਤਾ ਹੈ।
ਇੰਸਪੈਕਟਰ ਹਰਗੁਰਦੇਵ ਸਿੰਘ ਮੁੱਖ ਅਫਸਰ ਥਾਣਾ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮਾਂ ਵਿਚ ਇਕ ਰੋਹਿਨ ਹੰਸ ਪੁੱਤਰ ਸੁਖਜੀਵਨ ਹੰਸ ਵਾਸੀ ਰਿਸੀ ਨਗਰ ,ਚੌਕ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ, ਦੂਜਾ ਸੁਪਨਦੀਪ ਸਿੰਘ ਸੰਧੂ ਪੁੱਤਰ ਹੀਰਾ ਸਿੰਘ ਵਾਸੀ ਬਾਬਾ ਜਵਾਲਾ ਸਿੰਘ ਨਗਰ ਸੁਲਤਾਨਪੁਰ ਲੋਧੀ ਤੇ ਤੀਜਾ ਰੋਹਿਨ ਕੁਮਾਰ ਪੁੱਤਰ ਰਣਜੀਤ ਕੁਮਾਰ (ਏ.ਐੱਸ.ਆਈ ਪੰਜਾਬ ਪੁਲਸ) ਵਾਸੀ ਨੇੜੇ ਪੁਰਾਣੀ ਮੰਡੀ ਸੁਲਤਾਨਪੁਰ ਲੋਧੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀ ਕੋਰਟ ਕੰਪਲੈਕਸ ਸੁਲਤਾਨਪੁਰ ਲੋਧੀ ਵਿਖੇ ਉਕਤ ਧਿਰ ਵੱਲੋਂ ਦੂਜੀ ਧਿਰ ਪਰ ਹਮਲਾ ਕਰਨ ਅਤੇ ਗੱਡੀ ਦੀ ਭੰਨ੍ਹਤੋੜ ਕੀਤੀ ਗਈ ਸੀ। ਜਿਨ੍ਹਾਂ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ ਤੇ ਪੁਲਸ ਵੱਲੋਂ ਇਸ ਕੇਸ ਵਿਚ ਨਾਮਜ਼ਦ ਹੋਰ ਮੁਲਜ਼ਮਾਂ ਦੀ ਭਾਲ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਥਾਣਾ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਨੇ ਕਿਹਾ ਕਿ ਪੁਲਸ ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਤੇ ਉਨ੍ਹਾਂ ਦੇ ਹੋਰ ਸਾਥੀਆ ਦਾ ਪਤਾ ਕੀਤਾ ਜਾਵੇਗਾ ਅਤੇ ਝਗੜੇ ਦੌਰਾਨ ਵਰਤੇ ਹਥਿਆਰਾਂ ਦੀ ਬ੍ਰਾਮਦਗੀ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਮਨ ਸਾਂਤੀ ਭੰਗ ਕਰਨ ਅਤੇ ਗੁੰਡਾਗਰਦੀ ਕਰਨ ਵਾਲੇ ਚਾਹੇ ਕੋਈ ਵੀ ਹੋਣ ਕਿਸੇ ਨੂੰ ਵੀ ਬਖਸ਼ਿਆ ਨਹੀ ਜਾਵੇਗਾ। ਸਾਰਿਆਂ ਖਿਲਾਫ ਕਾਨੂੰਨੀ ਕਾਰਵਾਈ ਕਰ ਕੇ ਗ੍ਰਿਫਤਾਰ ਕਰ ਕੇ ਸਲਾਖਾ ਪਿੱਛੇ ਬੰਦ ਕਰਾਇਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਸਰਕਾਰ ਨੇ ਰਜਿੰਦਰ ਗੁਪਤਾ ਨੂੰ ਮੁੜ ਦਿੱਤੀ ਵੱਡੀ ਜ਼ਿੰਮੇਵਾਰੀ
NEXT STORY