ਨਵਾਂਸ਼ਹਿਰ (ਤ੍ਰਿਪਾਠੀ) : ਵਿਦੇਸ਼ ਭੇਜਣ ਦੇ ਨਾਂ ’ਤੇ 19 ਲੱਖ ਰੁਪਏ ਦੀ ਠੱਗੀ ਕਰਨ ਵਾਲੇ 3 ਦੋਸ਼ੀ ਏਜੰਟਾਂ ’ਚੋਂ 1 ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਵਿਖੇ ਤਾਇਨਾਤ ਏ. ਐੱਸ. ਆਈ. ਜਸਵਿੰਦਰ ਸਿੰਘ, ਐੱਚ. ਸੀ. ਅਵਤਾਰ ਸਿੰਘ ਅਤੇ ਜਰਨੈਲ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ’ਚ ਸਤਨਾਮ ਕੌਰ ਪਤਨੀ ਕਸ਼ਮੀਰ ਸਿੰਘ ਵਾਸੀ ਗੁਮਟਾਲਾ (ਫਿਲੌਰ) ਨੇ ਦੱਸਿਆ ਕਿ ਉਹ ਆਪਣੇ ਪੁੱਤਰ ਨਾਲ ਸਾਲ 2018 ਵਿਚ ਵਿਜ਼ਟਰ ਵੀਜ਼ੇ ’ਤੇ ਅਰਮੀਨੀਆ ਗਏ ਸਨ, ਜਿੱਥੋ ਉਹ ਫਰਾਂਸ ਜਾਣਾ ਚਾਹੁੰਦੇ ਸਨ।
ਉੱਥੇ ਗੁਰਮੀਤ ਸਿੰਘ ਨਾਂ ਦਾ ਵਿਅਕਤੀ ਉਨ੍ਹਾਂ ਦੇ ਸੰਪਰਕ ’ਚ ਆਇਆ, ਜਿਸ ਨੇ ਉਨ੍ਹਾਂ ਨੂੰ ਫਰਾਂਸ ਭੇਜਣ ਦਾ ਸੌਦਾ 19 ਲੱਖ ਰੁਪਏ ’ਚ ਕੀਤਾ ਸੀ ਪਰ ਪੈਸੇ ਲੈਣ ਦੇ ਬਾਵਜੂਦ ਵੀ ਉਸ ਨੇ ਅਤੇ ਉਸ ਦੇ ਸਾਥੀਆਂ ਨੇ ਉਨ੍ਹਾਂ ਨੂੰ ਫਰਾਂਸ ਨਹੀਂ ਭੇਜਿਆ। ਥਾਣੇਦਾਰ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਜਾਂਚ ਉਪਰੰਤ ਥਾਣਾ ਸਿਟੀ ਨਵਾਂਸ਼ਹਿਰ ਵਿਖੇ 3 ਵਿਅਕਤੀਆਂ ਦੇ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਹੋਇਆ ਸੀ, ਜਿਨ੍ਹਾਂ ’ਚੋਂ ਇਕ ਦੋਸ਼ੀ ਚਰਨ ਦਾਸ ਨੂੰ ਪੁਲਸ ਨੇ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਦੋਸ਼ੀ ਨੂੰ ਅਦਾਲਤ ’ਚ ਪੇਸ਼ ਕਰਕੇ ਅੱਜ ਜੇਲ੍ਹ ਭੇਜਿਆ ਗਿਆ ਹੈ।
ਪੰਜਾਬ ਸਰਕਾਰ ਵਲੋਂ ਨਵੀਂਆਂ ਗਾਈਡਲਾਈਨਜ਼ ਜਾਰੀ, ਜਿੰਮ-ਸਿਨੇਮਾ ਹਾਲ, ਰੈਸਟੋਰੈਂਟ ਖੋਲ੍ਹਣ ਨੂੰ ਮਨਜ਼ੂਰੀ
NEXT STORY