ਬਠਿੰਡਾ (ਸੁਖਵਿੰਦਰ) :ਥਾਣਾ ਕੋਤਵਾਲੀ ਪੁਲਸ ਨੇ ਇਕ ਦੋਪਹੀਆ ਵਾਹਨ ਚੋਰ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ ’ਚੋਂ 16 ਮੋਟਰਸਾਈਕਲ ਬਰਾਮਦ ਕੀਤੇ ਹਨ, ਜਦੋਂ ਕਿ ਥਾਣਾ ਮੌੜ ਪੁਲਸ ਨੇ ਇਕ ਮੋਟਰਸਾਈਕਲ ਸਮੇਤ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਜਸਕਰਨ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਰੂਪ ਸਿੰਘ ਵਾਸੀ ਦਿੜ੍ਹਬਾ ਦੋਪਹੀਆ ਵਾਹਨ ਚੋਰੀ ਕਰਨ ਦਾ ਆਦੀ ਹੈ। ਮੁਲਜ਼ਮ ਵਾਹਨ ਚੋਰੀ ਕਰ ਕੇ ਅੱਗੇ ਵੇਚ ਦਿੰਦੇ ਸਨ ਅਤੇ ਆਰ. ਸੀ. ਨਾ ਦੇ ਕੇ ਵੀ ਲੋਕਾਂ ਨਾਲ ਠੱਗੀ ਮਾਰੀ ਹੈ।
ਸੂਚਨਾ ਦੇ ਆਧਾਰ ’ਤੇ ਪੁਲਸ ਨੇ ਛਾਪੇਮਾਰੀ ਕਰ ਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਸ ਨੇ ਉਕਤ ਮੁਲਜ਼ਮਾਂ ਦੇ ਕਬਜ਼ੇ ’ਚੋਂ 13 ਮੋਟਰਸਾਈਕਲ ਨੰਬਰ ਨਾਲ ਅਤੇ 3 ਹੋਰ ਮੋਟਰਸਾਈਕਲ ਬਿਨਾਂ ਨੰਬਰ ਦੇ ਬਰਾਮਦ ਕੀਤੇ ਹਨ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ । ਇਸੇ ਤਰ੍ਹਾਂ ਥਾਣਾ ਮੌੜ ਦੇ ਏ. ਐੱਸ. ਆਈ. ਗੁਰਚਰਨ ਸਿੰਘ ਨੇ ਮੁਲਜ਼ਮ ਕੁਲਵਿੰਦਰ ਸਿੰਘ ਅਤੇ ਗੁਰਪਿਆਰ ਸਿੰਘ ਵਾਸੀ ਮੌੜ ਮੰਡੀ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕਿਸਾਨ ਅੰਦੋਲਨ ਨੂੰ ਮਿਲਿਆ SKM ਦਾ 'ਸਾਥ', ਖਨੌਰੀ ਬਾਰਡਰ ਪਹੁੰਚਿਆ ਜੱਥਾ
NEXT STORY